ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਡਿਪੋਰਟ ਕਰਨ ਵਾਲੇ ਵਿਦਿਆਰਥੀਆਂ ਲਈ ਰਾਹਤ ਭਰਿਆ ਬਿਆਨ ਦਿੱਤਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕੈਨੇਡੀਅਨ ਪਾਰਲੀਮੈਂਟ ਵਿੱਚ ਸਿੱਖ ਮੂਲ ਦੇ ਐਨਡੀਪੀ ਆਗੂ ਜਗਮੀਤ ਸਿੰਘ ਦੇ 700 ਵਿਦਿਆਰਥੀਆਂ ਦੇ ਡਿਪੋਰਟ ਕਰਨ ਮਾਮਲੇ ਵੱਲ ਧਿਆਨ ਦਿਵਾਇਆ ਤਾਂ ਉਨ੍ਹਾਂ ਆਖਿਆ ਕਿ ਪੀੜਤ ਵਿਦਿਆਰਥੀਆਂ ਸਥਿਤੀ ਬਾਰੇ ਚਿੰਤਿਤ ਹਾਂ। ਟਰੂਡੋ ਨੇ ਆਖਿਆ ਜਿਹੜੇ ਵਿਦਿਆਰਥੀ ਧੋਖਾਧੜੀ ਦਾ ਸ਼ਿਕਾਰ ਹੋਏ ਹੈ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਅਤੇ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ।
ਟਰੂਡੋ ਨੇ ਕਿਹਾ, ‘ਅਸੀਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੁਆਰਾ ਸਾਡੇ ਦੇਸ਼ ਵਿੱਚ ਪਾਏ ਅਥਾਹ ਯੋਗਦਾਨ ਦਾ ਸਨਮਾਨ ਕਰਦੇ ਹਾਂ ਤੇ ਅਸੀਂ ਧੋਖਾਧੜੀ ਦੇ ਪੀੜਤਾਂ ਦੀ ਸਹਾਇਤਾ ਲਈ ਵਚਨਬੱਧ ਹਾਂ। ਅਸੀਂ ਹਰ ਇੱਕ ਕੇਸ ਦਾ ਮੁਲਾਂਕਣ ਕਰਦੇ ਹਾਂ।’ ਵਿਦਿਆਰਥੀਆਂ ਨੇ 29 ਮਈ ਤੋਂ ਮਿਸੀਸਾਗਾ ਦੇ ਏਅਰਪੋਰਟ ਰੋਡ ‘ਤੇ ਸੀਬੀਐੱਸਏ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ ਜਾਰੀ ਰੱਖਿਆ ਹੋਇਆ ਹੈ, ਜਿਸ ਵਿੱਚ ਬੈਨਰ ਫੜੇ ਹੋਏ ਹਨ, ਜਿਸ ਵਿੱਚ ‘ਡਿਪੋਰਟੇਸ਼ਨ ਵਿਰੁੱਧ ਇੱਕਜੁੱਟ ਹੋਵੋ’, ‘ਡਿਪੋਰਟੇਸ਼ਨ ਬੰਦ ਕਰੋ’ ਤੇ ‘ਸਾਨੂੰ ਨਿਆਂ ਚਾਹੀਦਾ ਹੈ।