ਚੰਡੀਗੜ੍ਹ: ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਸੂਬੇ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ। ਤਾਜ਼ਾ ਘਟਨਾਕ੍ਰਮ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਗੁਜਰਾਤ ਸਮੇਤ ਕਈ ਸੂਬਿਆਂ ਦੇ ਇੰਚਾਰਜ ਰਹੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਨੂੰ ਸਦਾ ਲਈ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਨ ਜਾ ਰਹੇ ਹਨ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਸੇਖੜੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਜੁਆਇਨ ਕਰਨ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰ ਲਈਆ ਹਨ। ਬੱਸ ਹੁਣ ਅਧਿਕਾਰਤ ਤੌਰ ’ਤੇ ਐਲਾਨ ਹੋਣਾ ਹੀ ਬਾਕੀ ਰਹਿ ਗਿਆ ਹੈ, ਜੋ 28 ਜੂਨ ਨੂੰ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਬਕਾਇਦਾ ਇਕ ਵੱਡਾ ਪ੍ਰੋਗਰਾਮ ਕਰਨ ਤੋਂ ਬਾਅਦ ਪ੍ਰਧਾਨ ਬਾਦਲ ਵੱਲੋਂ ਕੀਤਾ ਜਾਵੇਗਾ।
ਜਾਣਕਾਰੀ ਮਿਲੀ ਹੈ ਕਿ ਸੇਖੜੀ ਵੱਲੋਂ ਸਾਥੀਆਂ ਦਾ ਇਕ ਵੱਡਾ ਕਾਫਿਲਾ ਇਸ ਦਿਨ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਰਵਾਨਾ ਹੋਵੇਗਾ। ਜ਼ਿਕਰਯੋਗ ਹੈ ਕਿ ਸੇਖੜੀ, ਜੋ ਬਟਾਲਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਕਾਂਗਰਸ ਦੀ ਸਰਕਾਰ ਵੇਲੇ ਮੰਤਰੀ ਅਤੇ ਸੰਸਦੀ ਸਕੱਤਰ ਵਰਗੇ ਅਹੁਦਿਆਂ ’ਤੇ ਵੀ ਰਹੇ ਹਨ।
PUNJAB




INDIA








WORLD










