ਪੰਜਾਬ ਵਿੱਚ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਇਸਤਰੀ ਵਿੰਗ ਦੀ ਪ੍ਰਧਾਨ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੂੰ ਲਾਇਆ ਗਿਆ ਸੀ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਕੁੱਝ ਮਹਿਲਾਵਾਂ ਵੱਲੋਂ ਨਿਯੁਕਤੀ ਦਾ ਵਿਰੋਧ ਕੀਤਾ ਗਿਆ ਸੀ ਤੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਸਨ। ਅਜੇ ਉਹ ਰੇੜਕਾ ਖ਼ਤਮ ਨਹੀਂ ਹੋਇਆ ਸੀ ਅਕਾਲੀ ਦਲ ਲਈ ਨਵੀਂ ਮਸੀਬਤ ਖੜੀ ਹੋ ਗਈ ਹੈ। ਪੰਜਾਬ ਦੀ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਆਂਗਨਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬਣਨ ਨੂੰ ਲੈਕੇ ਗੰਭੀਰ ਨੋਟਿਸ ਲੈਂਦਿਆਂ ਆਖਿਆ ਹੈ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਕ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਸਕਦਾ ਕਿਉਂਕਿ ਕੇ ਇਹ ਨਿਯਮਾਂ ਦੇ ਉਲਟ ਹੈ। ਜਿਸ ਨੂੰ ਲੈ ਕੇ ਜ਼ਿਲਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਦੇ ਹੁਕਮ ਦੇ ਦਿੱਤੇ ਹਨ।