ਚੰਡੀਗਡ਼੍ਹ :– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਅੱਜ ਕੁਝ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਲੰਚ ਤੇ ਸੱਦਿਆ ਗਿਆ ਹੈ. ਮੁੱਖ ਮੰਤਰੀ ਆਪ ਵੀ ਸੀਸਵਾਂ ਫਾਰਮ ਹਾਊਸ ਤੋਂ ਆਪਣੀ 2 ਸੈਕਟਰ ਵਿੱਖੇ ਸਰਕਾਰੀ ਰਿਹਾਇਸ਼ ‘ਤੇ ਪਹੁੰਚ ਗਏ ਹਨ. ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਬੁਲਾਏ ਗਏ ਆਗੂਆਂ ਦਾ ਰਿਹਾਇਸ਼ ਤੇ ਪਹੁੰਚ ਗਏ ਹਨ
ਇਸ ਮੌਕੇ ਮੁੱਖ ਮੰਤਰੀ ਨੂੰ ਮਿਲਣ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ, ਮੰਤਰੀ ਓਪੀ ਸੋਨੀ, ਭਰਤ ਭੂਸ਼ਨ ਆਸ਼ੂ, ਵਿਜੇਇੰਦਰ ਸਿੰਗਲਾ, ਸੁਨੀਲ ਜਾਖੜ, ਫਤਿਹ ਸਿੰਘ ਬਾਜਵਾ ਕਈ ਸਾਬਕਾ ਆਗੂ ਅਤੇ ਅਸ਼ਵਨੀ ਸੇਖੜੀ ਵੀ ਪਹੁੰਚੇ ਹਨ, ਇਸ ਤੋਂ ਇਲਾਵਾ ਸਾਬਕਾ ਸੂਬਾ ਪ੍ਰਧਾਨ ਲਾਲ ਸਿੰਘ ਵੀ ਮੁੱਖ ਮੰਤਰੀ ਦੇ ਘਰ ਪਹੁੰਚੇ ਹਨ.
ਅੱਜ ਮੁੱਖ ਮੰਤਰੀ ਵੱਲੋਂ ਕਈ ਮੌਜੂਦਾ ਅਤੇ ਸਾਬਕਾ ਮੰਤਰੀਆਂ ਨੂੰ ਲੰਚ ਲਈ ਸੱਦਾ ਦਿੱਤਾ ਗਿਆ ਸੀ ਅਤੇ ਸਭ ਦੀਆਂ ਨਿਗਾਹਾਂ ਬਟਾਲਾ ਦੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਉੱਤੇ ਸਨ. ਕਿਉਂਕਿ ਕੁਝ ਦਿਨ ਪਹਿਲਾਂ ਸੇਖੜੀ ਦੇ ਵੱਲੋਂ ਅਕਾਲੀ ਦਲ ਨੂੰ ਜਾਇਨ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ ਮੀਡੀਆ ਵਿੱਚ ਖ਼ਬਰਾਂ ਆਉਣ ਤੋਂ ਬਾਅਦ ਵਿਧਾਇਕ ਰਾਜ ਕੁਮਾਰ ਵੇਰਕਾ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਦੀ ਗੱਲਬਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਸਹਿ ਪ੍ਰਭਾਰੀ ਹਰੀਸ਼ ਰਾਵਤ ਦੇ ਨਾਲ ਕਰਵਾਈ ਗਈ ਜਿਸ ਤੋਂ ਬਾਅਦ ਅਸ਼ਵਨੀ ਸੇਖੜੀ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਪ੍ਰੋਗਰਾਮ ਟਾਲ ਦਿੱਤਾ ਸੀ ਅਤੇ ਇਸ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਦੇ ਵੱਲੋਂ ਅਸ਼ਵਨੀ ਸੇਖੜੀ ਦੇ ਨਾਲ ਮੁਲਾਕਾਤ ਕੀਤੀ ਜਾਣੀ ਹੈ.
PUNJAB




INDIA








WORLD










