ਕੈਨੇਡਾ ਵਿੱਚ ਪਿਛਲੇ ਸਮੇਂ ਹਰਦੀਪ ਸਿੰਘ ਨਿੱਝਰ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ।ਜਿਸ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਦੱਸਿਆ ਸੀ। ਉਸ ਤੋਂ ਬਾਅਦ ਭਾਰਤ ਨੇ ਕੈਨੇਡਾ ਵੱਲੋਂ ਲਾਏ ਇਲਜਾਮਾਂ ਦਾ ਵਿਰੋਧ ਕੀਤਾ ਸੀ ਤੇ ਇੱਕ ਦੂਜੇ ਦੂਜੇ ਡਿਪਲੋਮੈਟ ਵਾਪਸ ਭੇਜ ਦਿੱਤੇ ਗਏ ਸਨ। ਜਿਸ ਨੂੰ ਲੈ ਕੇ ਕੌਮਾਂਤਰੀ ਪੱਧਰ ਚਰਚਾ ਵੀ ਹੋਈ ਤੇ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਖਟਾਸ ਪੈਦਾ ਹੋ ਗਈ ਸੀ। ਪਰ ਭਾਰਤ ਨੇ ਕੈਨੇਡਾ ਦੇ ਇਲਜ਼ਾਮਾਂ ਨੂੰ ਨਕਾਰਦਿਆਂ ਆਖਿਆ ਕਿ ਉਨ੍ਹਾਂ ਨੂੰ ਸਬੂਤ ਪੇਸ਼ ਕੀਤੇ ਜਾਣ। ਹੁਣ ਫਿਰ ਕੈਨੇਡਾ ਨੇ ਕੌਮਾਂਤਰੀ ਭਾਈਵਾਲਾਂ ਤੋਂ ਨਿੱਝਰ ਕਤਲ ਮਾਮਲੇ ਵਿੱਚ ਜਾਂਚ ਦੀ ਮਦਦ ਮੰਗੀ ਹੈ।
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੇ ਵੱਡੇ ਦੇਸ਼ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰ ਸਕਦੇ ਹਨ ਤਾਂ ਇਹ ਦੁਨੀਆ ਨੂੰ ਹੋਰ ਖਤਰਨਾਕ ਬਣਾ ਦੇਵੇਗਾ। ਓਟਾਵਾ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਟਰੂਡੋ ਨੇ ਕਿਹਾ, ‘ ਜਦੋਂ ਸਾਨੂੰ ਕੈਨੇਡੀਅਨ ਧਰਤੀ ਉੱਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਕਥਿਤ ਸ਼ਮੂਲੀਅਤ ਬਾਰੇ ਪਤਾ ਲੱਗਿਆ ਤਾਂ ਅਸੀਂ ਭਾਰਤ ਨਾਲ ਸੰਪਰਕ ਕੀਤਾ ਤੇ ਮਾਮਲੇ ’ਚ ਸਹਿਯੋਗ ਮੰਗਿਆ।
ਉਨ੍ਹਾਂ ਕਿਹਾ ਕਿ ਇਸ ਮਗਰੋਂ ਅਸੀਂ ਅੰਤਰਰਾਸ਼ਟਰੀ ਕਾਨੂੰਨ ਤੇ ਲੋਕਤੰਤਰ ਦੀ ਪ੍ਰਭੂਸੱਤਾ ਦੀ ਇਸ ਗੰਭੀਰ ਉਲੰਘਣਾ ਬਾਰੇ ਅਮਰੀਕਾ ਤੇ ਹੋਰਾਂ ਆਪਣੇ ਦੋਸਤਾਂ ਤੇ ਸਹਿਯੋਗੀਆਂ ਤੱਕ ਵੀ ਪਹੁੰਚ ਕੀਤੀ।’ ਟਰੋਡੂ ਲਗਤਾਰ ਇਹ ਗੱਲ ਦੀ ਪੈਰਵਾਈ ਕਰ ਰਹੇ ਹਨ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਸੀਆਂ ਦੀ ਸ਼ਮੂਲੀਅਤ ਰਹੀ ਹੈ। ਇਸ ਕਰਕੇ ਦੋਵਾਂ ਮੁਲਕਾਂ ਦੇ ਸਬੰਧ ਕਾਫੀ ਵਿਗੜ ਗਏ ਹਨ।