ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ ਨਾ ਦੇਣ ਅਤੇ ਬਹਿਬਲ , ਕੋਟਕਪੂਰਾ ਗੋਲੀ ਕਾਂਡ ਦਾ ਇਨਸਾਫ ਨਾ ਮਿਲਣ ਦੇ ਵਿਰੋਧ ਵਿੱਚ ਅੱਜ ਬਰਗਾੜੀ ਵਿਖੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੂੰ ਪੁਲਿਸ ਦੇ ਵੱਲੋਂ ਗਿਰਫ਼ਤਾਰ ਕਰ ਲਿਆ ਗਿਆ ਹੈ. ਗਿਰਫਤਾਰੀ ਤੋਂ ਪਹਿਲਾਂ ਸਿਮਰਜੀਤ ਸਿੰਘ ਮਾਨ ਅਤੇ ਪ੍ਰਸ਼ਾਸਨ ਵਿੱਚਕਾਰ ਤਕਰੀਬਨ ਇੱਕ ਘੰਟਾ ਮੀਟਿੰਗ ਚੱਲੀ। ਦੱਸ ਦੇਈਏ ਸਿਮਰਜੀਤ ਸਿੰਘ ਮਨ ਅੱਜ ਤੋਂ ਦੁਬਾਰਾ ਬਰਗਾੜੀ ਮੋਰਚਾ ਲਗਾਉਣ ਜਾ ਰਹੇ ਸਨ. ਮਾਨ ਨੇ ਕਿਹਾ ਕਿ ਇਸ ਮੋਰਚੇ ਚ ਕੋਈ ਵੀ ਸ਼ਾਮਲ ਹੋ ਸਕਦਾ ਹੈ. ਉਨ੍ਹਾਂ ਜ਼ੋਰ ਦਿੱਤਾ ਕਿ ਮੁਲਜ਼ਮ ਪੁਲਿਸ ਅਧਿਕਾਰੀਆਂ ਅਤੇ ਬਾਦਲਾਂ ਦੇ ਖਿਲਾਫ ਅਦਾਲਤ ਵਿੱਚ ਚਲਾਨ ਪੇਸ਼ ਹੋਵੇਗਾ ਅਤੇ ਅਸੀਂ ਇਸ ਮੋਰਚੇ ਨੂੰ ਖਤਮ ਕਰ ਦੇਵਾਂਗੇ. ਮਨ ਨੇ ਕਿਹਾ ਕਿ ਘੱਟ ਗਿਣਤੀ ਕੌਮ ਦਾ ਮਾਮਲਾ ਹੈ ਸਾਡੇ ਦਿਲ ਵਿੱਚ ਸਾਡੇ ਗੁਰੂ ਲਈ ਦਰਦ ਹੈ ਇਸ ਲਈ ਇਸ ਇਨਸਾਫ ਮਿਲਣ ਤੱਕ ਸੰਘਰਸ਼ ਜਾਰੀ ਰੱਖਾਂਗੇ ਉਨ੍ਹਾਂ ਕਿਹਾ ਕਿ ਮੋਰਚਾ ਸ਼ਾਂਤੀਮਈ ਤਰੀਕੇ ਨਾਲ ਚੱਲੇਗਾ ਕਿਸੇ ਨੂੰ ਵੀ ਨੁਕਸਾਨ ਪਹੁੰਚਾਣਾ ਸਾਡੀ ਕੋਈ ਮਨਸ਼ਾ ਨਹੀਂ ਹੈ ਉਨ੍ਹਾਂ ਦੇ ਵੱਲੋਂ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਾਲੀ ਐਸਆਈਟੀ ਦੀ ਰਿਪੋਰਟ ਹਾਈ ਕੋਰਟ ਵਿੱਚ ਖਾਰਿਜ ਹੋਣ ਤੇ ਵੀ ਸਵਾਲ ਚੁੱਕੇ ਗਏ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਰਗਾੜੀ ਵਿੱਚ ਮੋਰਚੇ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਥੇ
ਉੱਥੇ ਹੀ ਐੱਸ ਪੀ ਭੁਪਿੰਦਰ ਸਿੰਘ ਨੇ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨ ਦਾ ਲਿਆ ਸਿਮਰਨਜੀਤ ਸਿੰਘ ਮਾਨ ਨੂੰ ਉਨ੍ਹਾਂ ਦੇ ਸਾਥੀਆਂ ਦੇ ਨਾਲ ਗ੍ਰਿਫਤਾਰ ਕਰ ਅਣਜਾਣੀ ਜਗ੍ਹਾ ਤੇ ਲਿਜਾਇਆ ਗਿਆ , ਇਸ ਦੇ ਨਾਲ ਨਵਾਂ ਮੋਰਚਾ ਵੀ ਖਤਮ ਹੋ ਗਿਆ
PUNJAB




INDIA








WORLD










