ਕੈਨੇਡਾ ਤੋਂ ਲਗਾਤਾਰ ਵਿਦਿਆਰਥੀਆਂ ਨੂੰ ਲੈ ਕੇ ਨਵੀਂ ਨਵੀਂ ਖਬਰ ਆ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਸਰਕਾਰ ਨੇ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਨੂੰ ਲੈ ਕੇ ਨਵਾਂ ਫੈਸਲਾ ਸੁਣਾ ਦਿੱਤਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਪੋਸਟ ਗ੍ਰੈਜੂਏਟ ਤੋਂ ਬਾਅਦ ਵਰਕ ਪਰਮਿਟ ਤੇ ਕੰਮ ਕਰਨ ਵਾਲਿਆਂ ਨੂੰ ਜਵਾਬ ਦੇ ਦਿੱਤਾ ਹੈ,ਪਰਮਿਟ ਨਹੀਂ ਵਧਾਏ ਜਾਣਗੇ ਮੌਜੂਦਾ ਸਮੇਂ ‘ਚ ਤਕਰੀਬਨ 14 ਲੱਖ ਵਿਦਿਆਰਥੀ ਪੋਸਟ ਗ੍ਰੈਜੂਏਟ ਵਰਕ ਪਰਮਿਟ ‘ਤੇ ਕੈਨੇਡਾ ‘ਚ ਕੰਮ ਕਰ ਰਹੇ ਹਨ। ਅਤੇ ਜੇਕਰ ਸਰਕਾਰ ਸਖਤ ਕਦਮ ਚੁੱਕਦੀ ਹੈ ਤਾਂ ਅਗਲੇ ਸਾਲ ਉਨ੍ਹਾਂ ਨੂੰ ਵਾਪਸ ਆਪਣੇ ਦੇਸ਼ਾਂ ‘ਚ ਜਾਣਾ ਪੈ ਸਕਦਾ ਹੈ।
ਵਰਕ ਪਰਮਿਟ ‘ਤੇ ਕੰਮ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਦੀ ਗਿਣਤੀ ਪੰਜ ਲੱਖ ਤੋਂ ਵੱਧ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਪੰਜ ਸਾਲ ਦਾ ਸਟੱਡੀ ਵੀਜ਼ਾ ਅਤੇ ਦੋ ਸਾਲਾਂ ਦੇ ਸਟੱਡੀ ਵੀਜ਼ੇ ਵਾਲੇ ਵਿਦਿਆਰਥੀਆਂ ਨੂੰ ਇੱਕ ਸਾਲ ਦਾ ਸਟੱਡੀ ਵੀਜ਼ਾ ਦਿੱਤਾ ਜਾਵੇਗਾ ਪ੍ਰੋਗਰਾਮ ਲਈ ਆਏ ਵਿਦਿਆਰਥੀਆਂ ਲਈ ਦੋ ਸਾਲ ਦਾ ਵਰਕ ਪਰਮਿਟ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵੀਜ਼ਾ ਅਤੇ ਪਰਮਿਟ ਨਿਯਮਾਂ ਨੂੰ ਲਗਾਤਾਰ ਸਖ਼ਤ ਕਰ ਰਹੇ ਹਨ। ਕੈਨੇਡਾ ਵਿੱਚ ਵਰਤਮਾਨ ਵਿੱਚ, 9.5 ਲੱਖ ਅੰਤਰਰਾਸ਼ਟਰੀ ਵਿਦਿਆਰਥੀਆਂ ਕੋਲ ਸਟੱਡੀ ਪਰਮਿਟ ਹਨ ਅਤੇ ਲਗਭਗ 14 ਲੱਖ ਕੋਲ ਵਰਕ ਪਰਮਿਟ ਹਨ। ਹੁਣ ਵਰਕ ਪਰਮਿਟ ਵਾਲੇ 14 ਲੱਖ ਵਿਦਿਆਰਥੀਆਂ ਤੋਂ ਹੁਣ ਤੱਕ ਸਿਰਫ਼ 3 ਲੱਖ ਬਿਨੈਕਾਰਾਂ ਨੇ ਪੀਆਰ ਲਈ ਅਪਲਾਈ ਕੀਤਾ ਹੈ।