ਜਿਲ੍ਹਾ ਮੋਗਾ ਵਿਚ ਹੋਏ ਅੰਨੇ ਕਤਲਾਂ ਦੀ ਗੁੱਥੀ ਨੂੰ ਸੁਲਝਾਉਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਮੋਗਾ ਪੁਲੀਸ ਦੇ ਸੀਨੀਅਰ ਕਾਂਸਟੇਬਲ ਚਰਨਜੀਤ ਸਿੰਘ ਅਤੇ ਨਗੌਰ ਸਿੰਘ ਨੂੰ ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਗਿੱਲ ਵੱਲੋ ਪ੍ਰਸੰਸਾ ਪੱਤਰ ਅਤੇ ਪੰਜ ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਹੌਸਲਾ ਅਫਜਾਈ ਕੀਤੀ ।
ਮੀਡੀਆ ਨਾਲ ਖਾਸ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਥੋੜ੍ਹੇ ਦਿਨ ਪਹਿਲਾਂ ਖੇਤਾਂ ਵਿੱਚ ਕੰਮ ਕਰ ਰਹੇ ਇਕ ਕਿਸਾਨ ਨੂੰ ਕੁਝ ਅਣਪਛਾਤਿਆਂ ਵੱਲੋਂ ਗੋਲੀ ਮਾਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਪੁਲਸ ਦੀਆਂ ਵੱਖ ਵੱਖ ਟੀਮਾਂ ਗਠਿਤ ਕਰ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਹਥਿਆਰਾਂ ਨੂੰ ਵੈਰੀਫਾਈ ਕਰਨ ਵਿਚ ਪੁਲਸ ਨੂੰ ਸਫਲਤਾ ਹਾਸਲ ਹੋਈ ਸੀ । ਇਸ ਤੋਂ ਬਾਅਦ ਵੱਖ ਵੱਖ ਜਗ੍ਹਾ ਤੇ ਪੁਲਸ ਪਾਰਟੀਆਂ ਵੱਲੋਂ ਰੇਡ ਕੀਤੀ ਗਈ ਤਾਂ ਪੁਲਸ ਦੇ ਹੱਥ ਵੱਡੀ ਕਾਮਯਾਬੀ ਮਿਲੀ ਪੁਲਿਸ ਨੇ ਇਨ੍ਹਾਂ ਇਨਾਮੀ ਹਤਿਆਰਿਆਂ ਨੂੰ ਗ੍ਰਿਫਤਾਰ ਕਰ ਲਿਆ । ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਗਿੱਲ ਨੇ ਦੱਸਿਆ ਕਿ ਠੀਕ ਇਸੇ ਤਰ੍ਹਾਂ ਹੀ ਕੁਝ ਦਿਨ ਪਹਿਲਾਂ ਮੋਗਾ ਦੇ ਥਾਣਾ ਸਿਟੀ ਸਾਊਥ ਦੇ ਅਧੀਨ ਪੈਂਦੇ ਇਕ ਏਰੀਏ ਵਿਚ ਇੱਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਹਤਿਆਰਿਆਂ ਨੂੰ ਸਾਡੀ ਮੋਗਾ ਪੁਲਸ ਵੱਲੋਂ ਥੋੜ੍ਹੇ ਹੀ ਦਿਨਾਂ ਵਿਚ ਕਾਬੂ ਕਰ ਲਿਆ ਗਿਆ ਸੀ । ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਵਿੱਚ ਸੀਨੀਅਰ ਕਾਂਸਟੇਬਲ ਚਰਨਜੀਤ ਸਿੰਘ ਅਤੇ ਨਗੌਰ ਸਿੰਘ ਨੇ ਅਹਿਮ ਯੋਗਦਾਨ ਪਾਇਆ ਹੈ ਜਿਸ ਕਾਰਨ ਉਨ੍ਹਾਂ ਨੂੰ ਅੱਜ ਪ੍ਰਸ਼ੰਸਾ ਪੱਤਰ ਦੇ ਨਾਲ ਨਾਲ ਪੰਜ ਹਜ਼ਾਰ ਰੁਪਏ ਦਾ ਨਗਦ ਇਨਾਮ ਵੀ ਦਿੱਤਾ ਗਿਆ ਹੈ । ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਆਪਣੀ ਡਿਊਟੀ ਦੌਰਾਨ ਵਧੀਆ ਸੇਵਾਵਾਂ ਨਿਭਾ ਰਹੇ ਮੋਗਾ ਪੁਲੀਸ ਦੇ ਜਵਾਨਾਂ ਨੂੰ ਇਸੇ ਤਰ੍ਹਾਂ ਹੀ ਸਨਮਾਨਤ ਕਰਦੇ ਰਹਿਣਗੇ ।
ਉੱਥੇ ਹੀ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਪ੍ਰਸ਼ੰਸਾ ਪੱਤਰ ਅਤੇ ਨਕਦ ਇਨਾਮ ਹਾਸਲ ਕਰ ਚੁੱਕੇ ਸੀਨੀਅਰ ਕਾਂਸਟੇਬਲ ਚਰਨਜੀਤ ਸਿੰਘ ਅਤੇ ਮੰਗਲ ਸਿੰਘ ਨੇ ਜ਼ਿਲ੍ਹਾ ਪੁਲੀਸ ਮੁਖੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਇਸੇ ਤਰ੍ਹਾਂ ਹੀ ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਹੇਠ ਆਪਣੀਆਂ ਵਧੀਆ ਸੇਵਾਵਾਂ ਨਿਭਾਉਂਦੇ ਰਹਿਣਗੇ ।
PUNJAB




INDIA








WORLD










