ਸ਼ੰਭੂ ਬਾਰਡਰ ਪਿੱਛੋਂ ਖਨੌਰੀ ਹੱਦ ਉਤੇ ਹੰਗਾਮਾ ਹੋਣ ਦੇ ਆਸਾਰ ਬਣ ਗਏ ਹਨ। ਇਕ ਪਾਸੇ ਪੰਜਾਬ ਤੇ ਦੂਜੇ ਪਾਸੇ ਹਰਿਆਣਾ ਦੇ ਕਿਸਾਨ ਪਹੁੰਚ ਗਏ ਹਨ।ਕਿਸਾਨਾਂ ਵੱਲੋਂ ਪੁਲਿਸ ਨੂੰ ਵਿਚਾਲੇ ਘੇਰਨ ਦੀ ਤਿਆਰੀ ਜਾਪ ਰਹੀ ਹੈ। ਕਿਸਾਨ ਟਰੈਕਟਰ ਟਰਾਲੀਆਂ ਰਾਹੀਂ ਬਾਰਡਰ ਵੱਲ ਪਹੁੰਚਣ ਲੱਗੇ। ਹਰਿਆਣਾ ਦੇ ਕਿਸਾਨਾਂ ਨੇ ਆਖਿਆ ਹੈ ਕਿ ਉਹ ਬੈਰੀਕੇਡ ਤੋੜਨ ਲਈ ਆਏ ਹਨ ਤੇ ਪੰਜਾਬ ਤੋਂ ਆਏ ਕਿਸਾਨਾਂ ਨੂੰ ਸੁਰੱਖਿਆ ਲਾਂਘਾ ਦਿੱਤਾ ਜਾਵੇਗਾ।
ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਹੁਣ ਹੌਲੀ-ਹੌਲੀ ਕਿਸਾਨ ਹਰਿਆਣਾ-ਪੰਜਾਬ ਬਾਰਡਰ ‘ਤੇ ਪਹੁੰਚਣ ਲੱਗੇ ਹਨ। ਇੱਕ ਪਾਸੇ ਪੰਜਾਬ ਅਤੇ ਦੂਜੇ ਪਾਸੇ ਹਰਿਆਣਾ ਦੇ ਕਿਸਾਨ ਪਹੁੰਚ ਗਏ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ਉੱਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ ਹੋਇਆ ਹੈ। ਇਸ ਮੌਕੇ ਕਿਸਾਨਾਂ ਨੂੰ ਖਦੇੜਨ ਲਈ ਪੁਲਿਸ ਵੱਲੋਂ ਅੱਥਰੂ ਗੈਂਸ ਦੇ ਗੋਲ਼ੇ ਦਾਗੇ ਗਏ ਹਨ। ਪੁਲਿਸ ਵੱਲੋਂ ਗੋਲੇ ਦਾਗਣ ਲਈ ਡਰੋਨਾਂ ਦੀ ਵਰਤੋਂ ਕੀਤੀ ਗਈ।
ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਪਿੱਛੋਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਹਨ। ਇਸ ਕਾਰਨ ਹਾਲਾਤ ਗੰਭੀਰ ਬਣੇ ਹੋਏ ਹਨ। ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ।