ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਚੱਲ ਰਹੀ ਭੁੱਖ ਹੜਤਾਲ ਦੌਰਾਨ ਸਿਹਤ ਵਿਗੜ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਪ੍ਰਸ਼ਾਸਨ ਨੇ 2 ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਦੇ ਮੁਤਾਬਿਕ ‘ਅਸਾਮ ਦੀ ਕੇਂਦਰੀ ਜੇਲ੍ਹ ਡਿਬਰੂਗੜ੍ਹ ਵਿਖੇ ਭੁੱਖ-ਹੜਤਾਲ ਕਾਰਨ ਅੰਮ੍ਰਿਤਪਾਲ ਸਿੰਘ ਦੇ 2 ਆਗੂਆਂ ਦੀ ਸਿਹਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ’। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਮੁਤਾਬਿਕ ਅੰਮ੍ਰਿਤਪਾਲ ਸਿੰਘ ਦੇ ਇਕ ਹੀ ਸਾਥੀ ਦੀ ਸਿਹਤ ਖਰਾਬ ਦੱਸੀ ਜਾ ਰਹੀ ਹੈ।