ਪੰਜਾਬ ਵਿੱਚ ਪਹਿਲਾ ਵੱਡੀਆ ਵਾਰਦਾਤਾਂ ਕਰਨ ਵਾਲੇ ਗੈਂਗਸਟਰ ਕੈਨੇਡਾ ਵਿੱਚ ਬੈਠੇ ਹੋਏ ਹਨ। ਉਨ੍ਹਾਂ ਗੈਂਗਸਟਰਾਂ ਨੇ ਕੈਨੇਡਾ ਵਿੱਚ ਵੀ ਵਾਰਦਾਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਬਰੈਂਪਟਨ ਵਿੱਚ ਇੱਕ ਕਾਰੋਬਾਰੀ ਦੇ ਘਰ ਉਪਰ ਗੈਂਗਸਟਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਪਤਾ ਲੱਗਾ ਹੈ ਕਿ ਫਾਈਰਿੰਗ ਕਰਨ ਵਾਲਿਆਂ ਦੀਆਂ ਸੋਸ਼ਲ ਮੀਡੀਆ ਤੇ ਵੀਡੀਓ ਵੀ ਵਾਇਰਲ ਹੋਈਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਰੋਧੀ ਗੈਂਗਸਟਰਾਂ ਨੇ ਲਈ ਹਮਲੇ ਦੀ ਜ਼ਿੰਮੇਵਾਰੀ
ਕੈਨੇਡਾ ਦੇ ਇੱਕ ਸੀਨੀਅਰ ਪੱਤਰਕਾਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਵੀਡੀਓ ਵਿੱਚ ਗੋਲੀਬਾਰੀ ਤੋਂ ਬਾਅਦ ਪਹਿਲਾ ਦਾਅਵਾ ਗੋਲਡੀ ਬਰਾੜ ਵੱਲੋਂ ਕੀਤਾ ਗਿਆ ਸੀ ਪਰ ਇਸ ਦੇ ਨਾਲ ਹੀ ਇੱਕ ਹੋਰ ਦਾਅਵਾ ਸਾਹਮਣੇ ਆਇਆ ਹੈ, ਜਿਸ ਵਿੱਚ ਗੋਲਡੀ ਬਰਾੜ ਦੇ ਵਿਰੋਧੀ ਗੈਂਗ ਲੱਕੀ ਪਟਿਆਲ ਨੇ ਵੀ ਗੋਲੀਬਾਰੀ ਕਰਨ ਦਾ ਦਾਅਵਾ ਕੀਤਾ ਹੈ। ਇਹ ਘਟਨਾ ਤਿੰਨ ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੌਣ ਹੈ ਗੋਲਡੀ ਬਰਾੜ
ਗੋਲਡੀ ਬਰਾੜ ਪੰਜਾਬ ਪੁਲਿਸ ਦੇ ਸੇਵਾਮੁਕਤ ਸਬ ਇੰਸਪੈਕਟਰ ਦਾ ਪੁੱਤਰ ਹੈ। ਆਪਣੇ ਭਰਾ ਦੇ ਕਤਲ ਤੋਂ ਬਾਅਦ ਉਹ ਗੈਂਗਸਟਰ ਬਣ ਗਿਆ। ਹੁਣ ਉਹ ਚਿਹਰੇ ਬਦਲ ਕੇ ਅਪਰਾਧ ਕਰਦਾ ਰਹਿੰਦਾ ਹੈ। ਗੋਲਡੀ ਬਰਾੜ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਵਸਨੀਕ ਹੈ। ਸਾਲ 1994 ਵਿੱਚ ਜਨਮੇ ਮਾਪਿਆਂ ਨੇ ਉਸਦਾ ਨਾਮ ਸਤਵਿੰਦਰ ਸਿੰਘ ਰੱਖਿਆ। ਪਿਤਾ ਪੁਲਿਸ ਵਿੱਚ ਸਬ-ਇੰਸਪੈਕਟਰ ਸਨ। ਗੋਲਡੀ ਬਰਾੜ ਦੇ ਚਚੇਰੇ ਭਰਾ ਗੁਰਲਾਲ ਬਰਾੜ ਦਾ ਚੰਡੀਗੜ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ। ਗੁਰਲਾਲ ਨੂੰ 11 ਅਕਤੂਬਰ 2020 ਦੀ ਰਾਤ ਨੂੰ ਇੰਡਸਟਰੀਅਲ ਏਰੀਆ ਫੇਜ਼-1 ਸਥਿਤ ਕਲੱਬ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਉਹ ਪੰਜਾਬ ਯੂਨੀਵਰਸਿਟੀ (PU) ਦਾ ਵਿਦਿਆਰਥੀ ਆਗੂ ਸੀ। ਜਿਸ ਤੋਂ ਬਾਅਦ ਗੋਲਡੀ ਨੇ ਅਪਰਾਧ ਦੀ ਦੁਨੀਆ ‘ਚ ਪ੍ਰਵੇਸ਼ ਕੀਤਾ, ਹੁਣ ਉਸ ਨੂੰ ਯੂ.ਏ.ਪੀ.ਏ. ਦੇ ਤਹਿਤ ਅੱਤਵਾਦੀ ਘੋਸ਼ਿਤ ਕਰ ਦਿੱਤਾ ਗਿਆ ਹੈ।