ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੀਤੀ ਰਾਤ ਈਡੀ ਨੇ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਹਲਚਲ ਮੱਚ ਗਈ ਹੈ। ਜਿਸ ਦੇ ਵਿਰੋਧ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮੰਤਰੀ ਡਾ ਬਲਬੀਰ ਸਿੰਘ ਵੀ ਵਿਰੋਧ ਕਰਨ ਲਈ ਪਹੁੰਚੇ ਸਨ ਜਿਸ ਦੌਰਾਨ ਦਿੱਲੀ ਪੁਲਿਸ ਨੇ ਦੋਨਾਂ ਮੰਤਰੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।