ਲੋਕ ਸਭਾ ਚੋਣਾਂ 2024 ਤੋਂ ਪਹਿਲਾ ਚੋਣ ਕਮਿਸ਼ਨ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਦੌਰਾਨ ਚੋਣ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐੱਸਡੀਐੱਮ ਅਮਰਦੀਪ ਸਿੰਘ ਥਿੰਦ ਖਿਲਾਫ਼ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਦਿੱਤੀ ਗਈ ਹੈ। ਹੋਰ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐੱਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐੱਸਡੀਐੱਮ ਵੱਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।