ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣ ਜਾ ਰਹੀਆਂ ਹਨ। ਉਸ ਤੋਂ ਪਹਿਲਾਂ ਲਗਾਤਾਰ ਚਰਚਾਵਾਂ ਚੱਲ ਰਹੀਆਂ ਸਨ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਗਠਜੋੜ ਹੋ ਜਾਵੇਗਾ। ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਮੀਟਿੰਗ ਵੀ ਕੀਤੀ ਗਈ ਸੀ। ਜਿਸ ਵਿੱਚ ਬੀਜੇਪੀ ਨਾਲ ਕੋਈ ਗਠਬੰਧਨ ਨਾ ਕਰਨ ਦੀ ਸਹਿਮਤੀ ਬਣੀ ਸੀ। ਜਿਸ ਨੂੰ ਲੈ ਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਲਾਈਵ ਹੋ ਕੇ ਪਾਰਟੀ ਦੇ ਫੈਸਲੇ ਦੀ ਸ਼ਲਾਘਾ ਕੀਤੀ ਸੀ। ਅੱਜ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਫੇਸਬੁੱਕ ਪੇਜ ਤੇ ਲਾਈਵ ਹੋ ਐਲਾਨ ਕਰ ਦਿੱਤਾ ਹੈ ਕਿ ਬੀਜੇਪੀ ਪੰਜਾਬ ਇਕਲਿਆਂ ਹੀ ਚੋਣਾਂ ਲੜੇਗੀ।ਜਿਸ ਤੋਂ ਬਾਅਦ ਸਾਫ ਹੋ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।