ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਵਧ ਗਈ ਹੈ। ਅੱਜ ਪੰਜਾਬ ਕਾਂਗਰਸ ਝਟਕਾ ਦਿੰਦਿਆਂ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਕਾਂਗਰਸ ਛੱਡ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ।
ਦੱਸ ਦੇਈਏ ਕਿ MP ਰਵਨੀਤ ਸਿੰਘ ਬਿੱਟੂ ਸਾਬਕਾ CM ਬੇਅੰਤ ਸਿੰਘ ਦੇ ਪੋਤੇ ਹਨ। ਇਸ ਤੋਂ ਪਹਿਲਾਂ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ‘ਚ ਜਾ ਚੁੱਕੇ ਹਨ। ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ ਤੇ ਅਜਿਹੇ ਸਮੇਂ ਰਵਨੀਤ ਬਿੱਟੂ ਵੱਲੋਂ ਭਾਜਪਾ ਵਿਚ ਸ਼ਾਮਲ ਹੋਣਾ ਅਹਿਮ ਕਦਮ ਮੰਨਿਆ ਜਾ ਰਿਹਾ ਹੈ।