ਪੰਜਾਬ ਵਿੱਚ ਅੱਜ ਇਨਫੋਰਮੈਂਟ ਡਾਇਰੈਕਟੋਰੇਟ ਦੀ ਵਿਸ਼ੇਸ਼ ਟੀਮ ਨੇ ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਦੇ ਘਰ ਛਾਪਾ ਮਾਰਿਆ। ਈਡੀ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜਲੇ ਪਿੰਡ ਬਾਕਰਪੁਰ ਨੂੰ ਵੀ ਚੁਫੇਰਿਓਂ ਘੇਰਾ ਪਾਇਆ ਹੋਇਆ ਹੈ।
ਅਮਰੂਦ ਬਾਗ਼ ਘਪਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਅਮਰੂਦ ਬਾਗ ਘਪਲੇ ਵਿਚ ਵੀ ਪੰਜਾਬ ਦੇ ਕਈ ਸੀਨੀਅਰ ਆਈਏਐੱਸ ਅਧਿਕਾਰੀ, ਗਮਾਡਾ ਅਧਿਕਾਰੀਆਂ ਸਮੇਤ ਮਾਲ ਵਿਭਾਗ, ਰੈਵੇਨਿਊ ਵਿਭਾਗ, ਬਾਗਬਾਨੀ ਵਿਭਾਗ ਦੇ ਕਈ ਅਧਿਕਾਰੀ ਨਾਮਜ਼ਦ ਹਨ। 5 ਟਿਕਾਣਿਆਂ ਉਤੇ ਛਾਪੇ ਮਾਰੇ ਗਏ ਹਨ।
ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਹੀ ਕੀਤੀ ਜਾ ਰਹੀ ਹੈ।