ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਸੀ। ਵਿਸ਼ੇਸ਼ ਤੌਰ ਤੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਕਰਮਜੀਤ ਅਨਮੋਲ ਨੂੰ ਆਪਣਾਂ ਉਮਦੀਵਾਰ ਬਣਾਇਆ ਹੈ। ਅੱਜ ਬੀਜੇਪੀ ਨੇ 6 ਹਲਕਿਆਂ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਜਿੰਨਾ ਵਿੱਚ ਫਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਉਮੀਦਵਾਰ ਬਣਾਇਆ ਹੈ। ਲੁਧਿਆਣਾ ਤੋਂ ਰਵਨੀਤ ਬਿੱਟੂ, ਜਲੰਧਰ ਤੋਂ ਸੁਸ਼ੀਲ ਰਿੰਕੂ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ, ਪਟਿਆਲਾ ਤੋਂ ਪ੍ਰਨੀਤ ਕੌਰ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਨੂੰ ਟਿਕਟ ਦਿੱਤੀ ਗਈ ਹੈ।