ਪੰਜਾਬ ਦੇ ਫਰੀਦਕੋਟ ਵਿੱਚ ਅੱਜ ਦੋ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ ਹੈ। ਪੁਲਿਸ ਨੂੰ ਬਦਮਾਸ਼ਾਂ ਬਾਰੇ ਸੂਚਨਾ ਮਿਲੀ ਸੀ ਜਿਸ ਦੇ ਆਧਾਰ ਤੇ ਚੈਕਿੰਗ ਕੀਤੀ ਜਾ ਰਹੀ ਸੀ। ਉਸ ਦੌਰਾਨ ਮੋਟਰਸਾਈਕਲ ਤੇ ਆ ਰਹੇ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਉਸ ਮੌਕੇ ਪੁਲਿਸ ਵੱਲੋਂ ਵੀ ਜਵਾਬ ਵਿੱਚ ਫਾਇਰਿੰਗ ਕੀਤੀ ਗਈ। ਉਸ ਮੌਕੇ ਉਨ੍ਹਾਂ ਦੋ ਲੋਕਾਂ ਦੇ ਲੱਤਾਂ ਵਿੱਚ ਗੋਲੀਆਂ ਲੱਗੀਆਂ ਤੇ ਜ਼ਖ਼ਮੀ ਹੋ ਗਏ ਤੇ ਪੁਲਿਸ ਨੇ ਕਾਬੂ ਕਰ ਲਏ। ਜਿੰਨਾ ਦੀ ਪਛਾਣ ਵਿਪਲਪ੍ਰੀਤ ਤੇ ਕਰਨ ਵਜੋਂ ਹੋਈ ਹੈ। ਇਹ ਦੋਵੇਂ ਜਲੰਧਰ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਦੋਨੋਂ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਸਨ।