ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਲਗਾਤਾਰ ਕੱਢੀ ਜਾ ਰਹੀ ਹੈ। ਅੱਜ ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ਨੇੜੇ ਅਚਾਨਕ ਸਿਹਤ ਵਿਗੜ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਨੂੰ ਲੁਧਿਆਣਾ ਦੇ ਕਿਸੇ ਹਸਪਤਾਲ ਵਿੱਚ ਲਿਜਾਇਆ ਗਿਆ ਹੈ।
ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਵਿਚਲੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਹੁਣ ਸੁਖਬੀਰ ਬਾਦਲ ਦੀ ਜਗ੍ਹਾ ਬਿਕਰਮ ਸਿੰਘ ਮਜੀਠੀਆ ਕਰਨਗੇ।