ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਨੂੰ ਚਿਟਾ ਤਸਕਰੀ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਇੱਕ ਹੋਟਲ ਤੋਂ ਛਾਪੇਮਾਰੀ ਕਰਕੇ ਕੁੱਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਫਿਲਹਾਲ ਸਾਰਿਆਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਆਪਣੇ ਚਾਰ ਸਾਥੀਆਂ ਸਮੇਤ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇੱਕ ਨਿੱਜੀ ਹੋਟਲ ਵਿੱਚ ਠਹਿਰਿਆ ਹੋਇਆ ਸੀ। ਇੱਥੇ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਹੋਟਲ ’ਤੇ ਛਾਪਾ ਮਾਰਿਆ।
ਇਸ ਦੌਰਾਨ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਹੋਟਲ ਵਿਚੋਂ ਇਕ ਲੜਕੀ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਪ੍ਰਕਾਸ਼ ਸਿੰਘ (37) ਪੁੱਤਰ ਸੁੱਚਾ ਸਿੰਘ ਲੰਗਾਹ ਵਜੋਂ ਹੋਈ ਹੈ, ਜਿਸ ਕੋਲੋਂ 42.89 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ। ਲੜਕੀ (19) ਅਵਨੀ, ਅਜੇ ਕੁਮਾਰ (27), ਸ਼ੁਭਮ ਕੌਸ਼ਲ (26), ਬਲਬਿੰਦਰ (22) ਵਜੋਂ ਹੋਈ ਹੈ।