ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਆਈਏਐਸ ਨੂੰਹ ਪਰਮਪਾਲ ਕੌਰ ਅਤੇ ਉਨ੍ਹਾਂ ਦਾ ਬੇਟਾ ਗੁਰਪ੍ਰੀਤ ਸਿੰਘ ਮਲੂਕਾ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਦੋਵਾਂ ਨੇ ਅੱਜ ਸਾਡੇ ਬਾਰਾਂ ਵਜੇ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਜੁਆਇੰਨ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਮਲੂਕਾ ਅਕਾਲੀ ਦਲ ਤੋਂ ਕਾਫੀ ਨਾਰਾਜ਼ ਸਨ। ਕਿਉਂਕਿ ਅਕਾਲੀ ਦਲ ਨੇ ਉਨ੍ਹਾਂ ਨੂੰ 2022 ਦੀ ਵਿਧਾਨ ਸਭਾ ਵਿੱਚ ਰਾਮਪੁਰਾ ਫੂਲ ਤੋਂ ਟਿਕਟ ਨਹੀਂ ਦਿੱਤੀ ਸੀ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਅਕਾਲੀ ਦਲ ਤੋਂ ਕਾਫੀ ਨਾਰਾਜ਼ ਸਨ। ਕਿਉਂਕਿ ਪਹਿਲਾਂ ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਹਲਕਾ ਮੌੜ ਦਾ ਇੰਚਾਰਜ ਲਾਇਆ ਗਿਆ ਸੀ। ਇਸ ਕਾਰਨ ਉਨ੍ਹਾਂ ਨੇ ਮੌੜ ਵਿੱਚ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ। ਪਰ ਚੋਣਾਂ ਸਮੇਂ ਉਨ੍ਹਾਂ ਨੂੰ ਰਾਮਪੁਰਾ ਤੋਂ ਹੀ ਟਿਕਟ ਦਿੱਤੀ ਗਈ ਸੀ।
ਜਦੋਂ ਕਿ ਉਹ ਆਪਣੇ ਲਈ ਮੌੜ ਤੋਂ ਅਤੇ ਆਪਣੇ ਪੁੱਤਰ ਗੁਰਪ੍ਰੀਤ ਮਲੂਕਾ ਲਈ ਰਾਮਪੁਰਾ ਫੂਲ ਤੋਂ ਟਿਕਟ ਮੰਗ ਰਹੇ ਸਨ। ਪਰ ਅਕਾਲੀ ਦਲ ਨੇ ਉਨ੍ਹਾਂ ਦੇ ਪੁੱਤਰ ਨੂੰ ਟਿਕਟ ਨਹੀਂ ਦਿੱਤੀ। ਵਿਧਾਨ ਸਭਾ ਚੋਣਾਂ ਵਿੱਚ ਉਹ ਅਕਾਲੀ ਦਲ ਨਾਲ ਰਹੇ ਪਰ ਹੁਣ ਲੋਕ ਸਭਾ ਚੋਣਾਂ ਵਿੱਚ ਉਹ ਅਕਾਲੀ ਦਲ ਨਾਲ ਸਹਿਮਤ ਨਹੀਂ ਹੋਏ। ਹਾਲਾਂਕਿ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਮਨਾਉਣ ਲਈ ਕਈ ਯਤਨ ਕੀਤੇ ਗਏ ਸਨ। ਪਰ ਉਸਨੂੰ ਮਨਾ ਨਹੀਂ ਸਕੇ।
ਇਸ ਸਬੰਧੀ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਹੈ ਕਿ ਅੱਜਕਲ੍ਹ ਦੇ ਜਵਾਕ ਕਿਹੜਾ ਮੰਨਦੇ ਨੇ ਜੀ। ਮੈਂ ਤਾਂ ਉਨ੍ਹਾਂ ਨੂੰ ਕਿਹਾ ਸੀ ਕਿ ਰਹਿਣ ਦਿਓ ਕੀ ਕਰਾਂਗਾ ਜਾ ਕੇ। ਚਲੋ ਬਾਕੀ ਉਨ੍ਹਾਂ ਦੀ ਮਰਜ਼ੀ ਐ ।