ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਲਈ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਚੋਣ ਸਮੇਂ ਦੌਰਾਨ ਕਿਸੇ ਵੀ ਮੁਲਾਜ਼ਮ ਨੂੰ ਕੋਈ ਛੁੱਟੀ ਨਾ ਦਿੱਤੀ ਜਾਵੇ ਅਤੇ ਜੇਕਰ ਅਥਾਰਟੀ ਵੱਲੋਂ ਕੋਈ ਛੁੱਟੀ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਵਾਪਸ ਲੈ ਲਿਆ ਜਾਵੇ, ਜਦੋਂ ਤੱਕ ਕੋਈ ਮਜਬੂਰੀ ਜਾਂ ਅਸਾਧਾਰਨ ਸਥਿਤੀ ਪੈਦਾ ਨਾ ਹੋਵੇ। ਸਬੰਧਤ ਵਿਭਾਗ ਦੇ ਮੁਖੀ ਵੱਲੋਂ ਹੇਠਲੇ ਹਸਤਾਖਰਾਂ ਨੂੰ ਲਿਖਤੀ ਰੂਪ ਵਿੱਚ ਜਾਣਕਾਰੀ ਦਿੱਤੀ ਜਾਵੇਗੀ।
ਦੱਸ ਦਈਏ ਕਿ ਦੇਸ਼ ‘ਚ ਆਮ ਚੋਣਾਂ 7 ਪੜਾਵਾਂ ਵਿੱਚ ਹੋਣਗੀਆਂ, ਪਹਿਲੇ ਪੜਾਅ ਦੀ ਵੋਟਿੰਗ 19 ਅਪ੍ਰੈਲ ਨੂੰ ਹੋਵੇਗੀ। ਦੂਜੇ ਪੜਾਅ ਦੀ ਵੋਟਿੰਗ 26 ਅਪ੍ਰੈਲ ਨੂੰ ਹੋਵੇਗੀ, ਜਦਕਿ ਤੀਜੇ ਪੜਾਅ ਦੀ ਵੋਟਿੰਗ 7 ਮਈ ਨੂੰ, ਚੌਥੇ ਪੜਾਅ ਦੀ ਵੋਟਿੰਗ 13 ਮਈ ਨੂੰ, ਪੰਜਵੇਂ ਪੜਾਅ ਦੀ ਵੋਟਿੰਗ 20 ਮਈ ਨੂੰ ਹੋਵੇਗੀ। ਛੇਵੇਂ ਪੜਾਅ ਦੀ ਵੋਟਿੰਗ 25 ਮਈ ਨੂੰ ਹੋਵੇਗੀ ਅਤੇ ਸੱਤਵੇਂ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ, ਜਦੋਂ ਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਪੰਜਾਬ ‘ਚ 1 ਜੂਨ ਨੂੰ ਵੋਟਾਂ ਪੈਣਗੀਆਂ।