ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਸ ਤੋਂ ਪਹਿਲਾਂ ਸਿਆਸੀ ਲੀਡਰ ਆਪਣੀਆਂ ਵਫ਼ਾਦਾਰੀਆਂ ਬਦਲ ਰਹੇ ਹਨ। ਅੱਜ ਜਲੰਧਰ ਵਿੱਚ ਪੈਂਦੇ ਹਲਕਾ ਆਦਮਪੁਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਜੁਆਇੰਨ ਕਰ ਲਈ ਹੈ। ਪਵਨ ਕੁਮਾਰ ਟੀਨੂੰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਆਉਣ ਤੇ ਜੀ ਆਇਆਂ ਆਖਿਆ। ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਪਵਨ ਕੁਮਾਰ ਟੀਨੂੰ ਨੂੰ ਜਲੰਧਰ ਸੀਟ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਆਖਿਆ ਹੈ ਕਿ ਪਵਨ ਕੁਮਾਰ ਟੀਨੂੰ ਦੇ ਪਾਰਟੀ ਛੱਡਣ ਨਾਲ ਕੋਈ ਫਰਕ ਨਹੀਂ ਪੈਣਾ।