ਕਾਂਗਰਸ ਨੇ ਲੰਮੇ ਇੰਤਜ਼ਾਰ ਤੋਂ ਬਾਅਦ ਪੰਜਾਬ ਦੇ 6 ਲੋਕ ਸਭਾ ਹਲਕਿਆਂ ਲਈ ਸੂਚੀ ਜਾਰੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਤੋਂ ਧਰਮਵੀਰ ਗਾਂਧੀ, ਬਠਿੰਡਾ ਤੋਂ ਜੀਤਮਹਿੰਦਰ ਸਿੰਘ ਸਿੱਧੂ, ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ, ਫਤਿਹਗੜ੍ਹ ਸਾਹਿਬ ਤੋਂ ਡਾ ਅਮਰ ਸਿੰਘ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਇੰਨਾ ਸਾਰਿਆਂ ਨੂੰ ਕਾਂਗਰਸ ਨੇ ਉਮੀਦਵਾਰ ਐਲਾਨ ਦਿੱਤਾ ਹੈ। ਪੰਜਾਬ ਦੀ 7 ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਅਜੇ ਬਾਕੀ ਹੈ।