ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੂਜੇ ਬੀਜੇਪੀ ਨੇ ਵੀ ਹੁਸ਼ਿਆਰਪੁਰ ਤੋਂ ਸੋਮਨਾਥ,ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ, ਬਠਿੰਡਾ ਤੋਂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਦੱਸ ਦਈਏ ਕਿ ਚਾਰੋਂ ਉਮੀਦਵਾਰ ਮੌਜੂਦਾ ਵਿਧਾਇਕ ਹਨ। ਕਾਕਾ ਬਰਾੜ ਮੁਕਤਸਰ ਤੋਂ ਵਿਧਾਇਕ ਹਨ। ਸ਼ੈਰੀ ਕਲਸੀ ਗੁਰਦਾਸਪੁਰ ਤੋਂ ਵਿਧਾਇਕ ਹਨ। ਪਵਨ ਕੁਮਾਰ ਟੀਨੂੰ ਅਕਾਲੀ ਦਲ ਵੱਲੋਂ ਆਦਮਪੁਰ ਹਲਕੇ ਤੋਂ ਵਿਧਾਇਕ ਹਨ।
ਇਸ ਤੋਂ ਪਹਿਲਾਂ 30 ਮਾਰਚ ਨੂੰ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ‘ਚ ਜਲੰਧਰ ਤੋਂ ‘ਆਪ’ ਛੱਡਣ ਵਾਲੇ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਕਾਂਗਰਸ ਛੱਡਣ ਵਾਲੇ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਕਾਂਗਰਸ ਛੱਡਣ ਵਾਲੇ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਦੇ ਨਾਂ ਸ਼ਾਮਲ ਹਨ।