ਪੰਜਾਬ ਦੇ ਹਲਕਾ ਫਰੀਦਕੋਟ ਲੋਕ ਸਭਾ ਤੋਂ ਕਾਂਗਰਸ ਪਾਰਟੀ ਨੇ ਲੰਮੀ ਸੋਚ ਵਿਚਾਰ ਤੋਂ ਬਾਅਦ ਅੱਜ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਮੋਗਾ ਜ਼ਿਲ੍ਹੇ ਵਿੱਚ ਪੈਂਦੇ ਹਲਕਾ ਨਿਹਾਲ ਸਿੰਘ ਵਿੱਚ ਕੰਮ ਕਰ ਰਹੇ ਭੁਪਿੰਦਰ ਸਿੰਘ ਸਾਹੋਕੇ ਦੀ ਧਰਮਪਤਨੀ ਅਮਰਜੀਤ ਕੌਰ ਨੂੰ ਕਾਂਗਰਸ ਪਾਰਟੀ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਟਿਕਟ ਦੇ ਦਿੱਤੀ ਹੈ।ਦੱਸ ਦਈਏ ਇਹ ਪਰਿਵਾਰ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਇਆ ਸੀ