ਪੰਜਾਬ ਦੇ ਜ਼ਿਲ੍ਹਾ ਮੋਗਾ ਵਿੱਚ ਪੈਂਦੇ ਹਲਕਾ ਬਾਘਾਪੁਰਾਣਾ ਵਿੱਚ 27 ਅਪ੍ਰੈਲ ਦਿਨ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ਲੋਕ ਸਭਾ ਵਿੱਚ ਪੈਂਦੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਵਿੱਚ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਕਰਮਜੀਤ ਅਨਮੋਲ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਵਿਸ਼ੇਸ਼ ਤੌਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੈਲੀ ਕਰਵਾਈ ਜਾ ਰਹੀ ਹੈ। ਇਹ ਰੈਲੀ ਬਾਘਾਪੁਰਾਣਾ ਦੇ ਨਿਹਾਲ ਸਿੰਘ ਵਾਲਾ ਰੋਡ ਤੇ ਸਥਿਤ ਸੁਭਾਸ਼ ਮੰਡੀ ਵਿੱਚ ਸ਼ਾਮ 3 ਵਜੇ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਮੰਡੀ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।