ਕਾਂਗਰਸ ਪਾਰਟੀ ਨੇ ਪੰਜਾਬ ਦੀਆਂ 4 ਹੋਰ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਲੁਧਿਆਣਾ ਤੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਉਮੀਦਵਾਰ ਉਤਾਰਿਆ ਹੈ ਕਿ ਜਦਕਿ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਚੋਣ ਲੜਨਗੇ।ਅਨੰਦਪੁਰ ਸਾਹਿਬ ਤੋਂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਦਕਿ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਕਾਂਗਰਸ ਪਾਰਟੀ ਨੇ ਪੰਜਾਬ ਦੇ 13 ਵਿੱਚੋਂ 8 ਲੋਕ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਪਹਿਲਾਂ ਦੀ ਕੀਤਾ ਹੈ। ਪਾਰਟੀ ਨੇ ਫਰੀਦਕੋਟ ਤੋਂ ਪਰਮਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਨੂੰ ਉਮੀਦਵਾਰ ਬਣਿਆ ਗਿਆ ਸੀ। ਪਹਿਲੀ ਲਿਸਟ ਵਿੱਚ ਜਿਹੜੇ 6 ਉਮੀਦਰਾਵਾਰ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਸਨ ਅਤੇ ਉਨ੍ਹਾਂ ਦਾ ਸਿਆਸੀ ਪਿਛੋਕੜ ਕੀ ਹੈ, ਆਓ ਜਾਣਦੇ ਹਾਂ