ਪੰਜਾਬ ਵਿੱਚ ਪਿਛਲੇ ਸਮੇਂ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮੁੱਖ ਮੁਲਜ਼ਮ ਨੂੰ ਅਮਰੀਕਾ ਵਿੱਚ ਕਤਲ ਕਰ ਦਿੱਤਾ ਗਿਆ ਹੈ। ਅਮਰੀਕਾ ਦੇ ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕਾ ਵਿੱਚ ਗੈਂਗਸਟਰ ਗੋਲਡੀ ਬਰਾੜ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਇੱਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਨੂੰ ਮੰਗਲਵਾਰ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਤੇ ਹੋਲਟ ਐਵੇਨਿਊ ਵਿੱਚ ਗੋਲੀ ਮਾਰ ਦਿੱਤੀ ਗਈ। ਉਂਝ ਅਜੇ ਤੱਕ ਇਸ ਖਬਰ ਦੀ ਪੁਸ਼ਟੀ ਨਹੀਂ ਹੋ ਸਕੀ।
ਮੀਡੀਆ ਰਿਪੋਰਟ ਮੁਤਾਬਕ ਗੋਲਡੀ ਬਰਾੜ ਆਪਣੇ ਇੱਕ ਦੋਸਤ ਨਾਲ ਘਰ ਦੇ ਬਾਹਰ ਗਲੀ ਵਿੱਚ ਖੜ੍ਹਾ ਸੀ। ਇਸ ਦੌਰਾਨ ਕੁਝ ਅਣਪਛਾਤੇ ਲੋਕ ਆਏ ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਅਮਰੀਕੀ ਚੈਨਲ ਨੇ ਪੁਲਿਸ ਅਧਿਕਾਰੀ ਲੈਸਲੇ ਵਿਲੀਅਮਜ਼ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਦੋ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ।
ਇਹ ਵੀ ਚਰਚਾ ਹੈ ਕਿ ਗੋਲਡੀ ਬਰਾੜ ਦੇ ਵਿਰੋਧੀ ਗੈਂਗਸਟਰ ਅਰਸ਼ ਡੱਲਾ ਤੇ ਲਖਬੀਰ ਨੇ ਗੋਲਡੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦੋਵਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਦੁਸ਼ਮਣੀ ਕਾਰਨ ਗੋਲਡੀ ‘ਤੇ ਗੋਲੀਆਂ ਚਲਾਈਆਂ। ਫਿਲਹਾਲ ਇਸ ‘ਤੇ ਲਾਰੈਂਸ ਗੈਂਗ ਜਾਂ ਕਿਸੇ ਹੋਰ ਗੈਂਗਸਟਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ।