ਪੰਜਾਬ ਦੇ ਅੰਮ੍ਰਿਤਸਰ ਵਿੱਚ ਪਿਛਲੇ ਸਮੇਂ ਆਪਣੇ ਆਪ ਨੂੰ ਸ਼ਿਵ ਸੈਨਾ ਲੀਡਰ ਕਹਿਣ ਵਾਲੇ ਸੁਧੀਰ ਸੂਰੀ ਨੂੰ ਦਿਨ ਦਿਹਾੜੇ ਸੰਦੀਪ ਸਿੰਘ ਸੰਨੀ ਨਾ ਦੇ ਨੌਜਵਾਨ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਸਿੱਖ ਜਥੇਬੰਦੀਆਂ ਨੇ ਸੰਦੀਪ ਸਿੰਘ ਸੰਨੀ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਾਉਣ ਦਾ ਐਲਾਨ ਕਰ ਦਿੱਤਾ ਹੈ। ਸੰਨੀ ਨੇ ਇਹ ਫੈਸਲਾ ਡਿਬਰੂਗੜ੍ਹ ਜੇਲ ‘ਚ ਬੰਦ ਖਾਲਿਸਤਾਨ ਸਮਰਥਕ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਤੋਂ ਬਾਅਦ ਲਿਆ ਹੈ। ਸੰਦੀਪ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ ਤੇ ਉਹ ਅੰਮ੍ਰਿਤਸਰ ਹਲਕੇ ਤੋਂ ਹੀ ਚੋਣ ਲੜੇਗਾ।
ਇਹ ਫੈਸਲਾ ਸੰਦੀਪ ਸਿੰਘ ਦੇ ਪਰਿਵਾਰ ਨੇ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਲਿਆ ਹੈ। ਇਸ ਫੈਸਲੇ ਮੁਤਾਬਕ ਸੰਦੀਪ ਸਿੰਘ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਜ਼ਾਦ ਚੋਣ ਲੜੇਗਾ। ਚੋਣ ਪ੍ਰਕਿਰਿਆ ਜੇਲ੍ਹ ਤੋਂ ਹੀ ਪੂਰੀ ਹੋਵੇਗੀ।