ਪੰਜਾਬ ਦੇ ਖੰਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਭਾਈ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਕਾਗਜ਼ ਭਰਨ ਲਈ ਹਾਈਕੋਰਟ ਤੋਂ 7 ਦਿਨਾਂ ਦੀ ਆਰਜ਼ੀ ਰਿਹਾਈ ਮੰਗੀ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਹੁਕਮ ਕੀਤੇ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੇਪਰਾਂ ਦੀ ਜ਼ਿਮੇਵਾਰੀ ਸੰਭਾਲਣ ਅਤੇ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕੀਤੀ ਜਾਵੇ।