ਪੰਜਾਬ ਦੇ ਲੁਧਿਆਣਾ ਵਿੱਚ ਲਗਾਤਾਰ ਕਈ ਵਾਰ ਵਿਧਾਇਕ ਰਹਿ ਚੁੱਕੇ ਬੈਂਸ ਭਰਾਵਾਂ ਨੇ ਅੱਜ ਦਿੱਲੀ ਵਿੱਚ ਕਾਂਗਰਸ ਪਾਰਟੀ ਜੁਆਇੰਨ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਮਰਨਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਵੱਡੇ ਭਾਈ ਬਲਵਿੰਦਰ ਸਿੰਘ ਬੈਂਸ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਬਿਨਾਂ ਸ਼ਰਤ ਲੋਕ ਇਨਸਾਫ ਪਾਰਟੀ ਭੰਗ ਕਰਕੇ ਬਿੰਨਾਂ ਸ਼ਰਤ ਸ਼ਾਮਲ ਹੋ ਗਏ ਹਨ