ਭਾਰਤ ਦੇ ਪੁਣੇ ਹਵਾਈ ਅੱਡੇ ਉਪਰ ਜਹਾਜ਼ ਰਨਵੇ ਤੇ ਟਰੈਕਟਰ ਨਾਲ ਟਕਰਾਇਆ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਵੀਰਵਾਰ ਨੂੰ ਏਅਰ ਇੰਡੀਆ ਦਾ ਜਹਾਜ਼ ਦਿੱਲੀ ਜਾਣ ਰਨਵੇ ਤੇ ਉਸ ਸਮੇਂ ਜਹਾਜ਼ ਵਿੱਚ 200 ਯਾਤਰੀ ਸਵਾਰ ਸਨ। ਉਸ ਦੌਰਾਨ ਰਨਵੇ ਤੇ ਇੱਕ ਟਰੈਕਟਰ ਨਾਲ ਟਕਰਾ ਗਿਆ ਸੀ।
ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ ਟੱਕਰ ਕਾਰਨ ਜਹਾਜ਼ ਦਾ ਇੱਕ ਵਿੰਗ ਅਤੇ ਟਾਇਰ ਨੁਕਸਾਨਿਆ ਗਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਜਹਾਜ਼ ਵਿੱਚ ਕਰੀਬ 180 ਯਾਤਰੀ ਸਵਾਰ ਸਨ। ਸਮਾਚਾਰ ਏਜੰਸੀ ਏਐਨਆਈ ਦੀ ਰਿਪੋਰਟ ਦੇ ਅਨੁਸਾਰ, ‘ਲਗਭਗ 180 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੀ ਟਰੈਕਟਰ ਨਾਲ ਟੱਕਰ ਹੋ ਗਈ। ਟੱਕਰ ਦੇ ਬਾਵਜੂਦ ਜਹਾਜ਼ ‘ਚ ਸਵਾਰ ਸਾਰੇ ਯਾਤਰੀ ਅਤੇ ਚਾਲਕ ਦਲ ਸੁਰੱਖਿਅਤ ਦੱਸਿਆ ਜਾ ਰਿਹਾ ਹੈ।
ਘਟਨਾ ਕਿਵੇਂ ਵਾਪਰੀ?
ਰਿਪੋਰਟ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਏਅਰ ਇੰਡੀਆ ਦੀ ਏਆਈ-858 ਉਡਾਣ ਸ਼ਾਮ 4 ਵਜੇ ਪੁਣੇ ਤੋਂ ਉਡਾਣ ਭਰਨ ਦੀ ਤਿਆਰੀ ਕਰ ਰਹੀ ਸੀ। ਜਹਾਜ਼ ਦੇ ਨੁਕਸਾਨੇ ਜਾਣ ਕਾਰਨ ਉਡਾਣ ਵਿੱਚ ਦੇਰੀ ਹੋਈ ਅਤੇ ਯਾਤਰੀਆਂ ਨੂੰ ਉਤਾਰ ਦਿੱਤਾ ਗਿਆ। ਘਟਨਾ ਤੋਂ ਬਾਅਦ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਤਾ ਲੱਗਾ ਹੈ ਕਿ ਏਅਰਲਾਈਨ ਨੇ ਇਸ ਮਾਮਲੇ ‘ਤੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।