ਬਾਘਾਪੁਰਾਣਾ – (ਨਿਰਮਲ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਚੋਣ ਮੈਦਾਨ ਵਿੱਚ ਅਜ਼ਾਦ ਉਮੀਦਵਾਰ ਵਜੋਂ ਨਿੱਤਰੇ ਸ਼ਹੀਦ ਬੇਅੰਤ ਸਿੰਘ ਦੇ ਸਪੁੱਤਰ ਭਾਈ ਸਰਬਜੀਤ ਸਿੰਘ ਮਲੋਆ ਨੂੰ ਜਿੱਥੇ ਭਾਰੀ ਬਹੁਮਤ ਨਾਲ ਜਿਤਾਉਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਓਥੇ ਵਿਰੋਧੀ ਧਿਰਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ, ਵਰਣਨਯੋਗ ਹੈ ਕਿ ਜਿਵੇਂ ਜਿਵੇਂ ਚੋਣਾਂ ਦੇ ਦਿਨ਼਼ ਨੇੜੇ ਆ ਰਹੇ ਹਨ ਓਵੇਂ ਓਵੇਂ ਲੋਕ ਵੀ ਖੁੱਲ੍ਹ ਕੇ ਸਾਹਮਣੇ ਆਉਣੇ ਸ਼ੁਰੂ ਹੋ ਚੁੱਕੇ ਹਨ, ਜਿਸ ਤੋਂ ਜ਼ਾਹਰ ਹੁੰਦਾ ਜਾ ਰਿਹਾ ਹੈ ਕਿ ਸਾਰੇ ਹੀ ਹਲਕਿਆਂ ਵਿੱਚ ਭਾਈ ਸਰਬਜੀਤ ਸਿੰਘ ਮਲੋਆ ਨੂੰ ਐਮ.ਪੀ ਬਣਾਉਣ ਲਈ ਲੋਕ ਕਾਹਲੇ ਪੈ ਰਹੇ ਹਨ।ਇਹ ਪਹਿਲੀ ਵਾਰ ਸਾਹਮਣੇ ਆ ਰਿਹਾ ਹੈ ਕਿ ਇੱਕ ਸਿੱਖ ਆਗੂ ਨੂੰ ਪਾਰਲੀਮੈਂਟ ਵਿੱਚ ਭੇਜਣ ਲਈ ਹਰੇਕ ਵਰਗ ਦੇ ਲੋਕ ਆਪ ਮੁਹਾਰੇ ਭਾਈ ਸਰਬਜੀਤ ਸਿੰਘ ਖਾਲਸਾ ਦੀ ਚੋਣ ਮੁਹਿੰਮ ਨੂੰ ਉਚਾਈਆਂ ਤੇ ਲਿਜਾਣ ਲਈ ਦਿਨ ਰਾਤ ਇੱਕ ਕਰ ਰਹੇ ਹਨ। ਦੂਸਰੇ ਪਾਸੇ ਗੱਲ ਕਰੀਏ ਤਾਂ ਬਦਲਾਅ ਨਾਹਰਾ ਦੇ ਕੇ ਪੰਜਾਬ ਦੀ ਸਤ੍ਹਾ ਤੇ ਪਹਿਲੀ ਵਾਰ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਨੂੰ ਜਿਤਾਉਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ।ਪਰ ਇਸ ਵਾਰ ਆਮ ਆਦਮੀ ਪਾਰਟੀ ਦੀ ਸਥਿਤੀ ਪਹਿਲਾਂ ਵਰਗੀ ਨਾ ਹੋਣ ਕਰਕੇ ਕਰਮਜੀਤ ਸਿੰਘ ਅਨਮੋਲ ਨੂੰ ਜਿੱਤ ਐਨੀ ਸੌਖੀ ਮਿਲਣੀ ਨਹੀਂ ਜਾਪਦੀ। ਕਾਂਗਰਸੀ ਪਾਰਟੀ ਦੇ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਦੇ ਹੱਕ ਵਿੱਚ ਵੀ ਪਾਰਟੀ ਵਰਕਰਾਂ ਵੱਲੋਂ ਚੋਣ ਮੁਹਿੰਮ ਆਰੰਭੀ ਹੋਈ ਹੈ,ਪਰ ਕਾਂਗਰਸ ਪਾਰਟੀ ਹੇਠਾਂ ਤੋਂ ਉੱਪਰ ਤੱਕ ਧੜੇਬੰਦੀ ਦੀ ਸ਼ਿਕਾਰ ਹੋਣ ਕਰਕੇ ਬੀਬੀ ਅਮਰਜੀਤ ਕੌਰ ਸਾਹੋਕੇ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਗੱਲ ਕਰੀਏ ਤਾਂ ਬੇਸ਼ੱਕ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੂੰ ਵੀ ਲੋਕਾਂ ਦਾ ਭਾਰੀ ਸਮਰਥਨ ਮਿਲਣ ਨਾਲ ਅਕਾਲੀ ਦਲ ਮਜ਼ਬੂਤ ਸਥਿਤੀ ਵਿੱਚ ਨਜ਼ਰ ਆ ਰਿਹਾ।ਪਰ ਇਹ ਤਾਂ ਹੁਣ ਵੋਟਾਂ ਦੀ ਗਿਣਤੀ ਸਮੇਂ ਹੀ ਪਤਾ ਲੱਗੇਗਾ।ਓਧਰ ਭਾਜਪਾ ਵੱਲੋਂ ਵੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਜਿਸ ਤਰ੍ਹਾਂ ਪੂਰੇ ਪੰਜਾਬ ਅੰਦਰ ਕਿਸ਼ਨ ਜੱਥੇਬੰਦੀਆਂ ਵੱਲੋਂ ਵਿਰੋਧ ਕੀਤਾਂ ਜਾ ਰਿਹਾ ਹੈ ਉਸ ਤੈ ਪਤਾ ਲਗਦਾ ਹੈ ਕਿ ਪੰਜਾਬ ਵਿੱਚ ਭਾਜਪਾ ਨੂੰ ਕਰਾਰੀ ਹਾਰ ਦਾ ਮੂੰਹ ਦੇਖਣਾ ਪੈ ਸਕਦਾ ਹੈ।