ਪੰਜਾਬ ਦੇ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਆਜ਼ਾਦ ਉਮੀਦਵਾਰ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ, ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ, ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ, ਬੀਜੇਪੀ ਦੇ ਮਨਜੀਤ ਸਿੰਘ ਮੰਨਾ ਮੀਆਵਿੰਡ, ਬਸਪਾ ਦੇ ਸਤਨਾਮ ਸਿੰਘ ਇਹ ਸਾਰੇ ਚੋਣ ਮੈਦਾਨ ਵਿੱਚ ਡਟੇ ਹੋਇਆ ਹਨ।ਪਰ ਖੰਡੂਰ ਸਾਹਿਬ ਪੰਥਕ ਹਲਕੇ ਵਜੋਂ ਜਾਣਿਆ ਜਾਂਦਾ ਹੈ। ਜੇ ਗੱਲ ਕਰੀਏ ਤਾਂ ਪੰਥਕ ਉਮੀਦਵਾਰਾਂ ਉਨ੍ਹਾਂ ਵਿੱਚ ਨਾਮ ਆਉਂਦਾ ਹੈ ਭਾਈ ਅੰਮ੍ਰਿਤਪਾਲ ਸਿੰਘ ਆਜ਼ਾਦ ਅਤੇ ਆਪਣੇ ਆਪ ਪੰਥਕ ਆਖਣ ਵਾਲੇ ਵਿਰਸਾ ਸਿੰਘ ਵਲਟੋਹਾ। ਭਾਈ ਅੰਮ੍ਰਿਤਪਾਲ ਸਿੰਘ ਇਸ ਟਾਈਮ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਤੇ ਉਨ੍ਹਾਂ ਦੀ ਚੋਣ ਮੁਹਿੰਮ ਮਾਤਾ ਪਿਤਾ ਦੇ ਨਾਲ ਆਮ ਲੋਕ ਚਲਾ ਰਹੇ ਹਨ। ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਿਤਾਉਣ ਲਈ ਲੋਕ ਪੱਬਾਂ ਭਾਰ ਹੋਏ ਫਿਰਦੇ ਹਨ। ਅਕਾਲੀ ਦਲ ਦਾ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਲਗਾਤਾਰ ਜ਼ਹਿਰ ਉਗਲ ਦਾ ਪਿਆ ਹੈ। ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਵੀ ਆਪਣੇ ਆਪ ਨੂੰ ਪੰਥਕ ਦਰਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਲੋਕਾਂ ਵੱਲੋਂ ਸਾਰੇ ਉਮੀਦਵਾਰਾਂ ਨੂੰ ਛੱਡ ਕੇ ਸਿਰਫ਼ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੋਟਾਂ ਪਾਉਣ ਦਾ ਮਨ ਬਣਾਇਆ ਹੋਇਆ ਹੈ। ਜਿਸ ਕਰਕੇ ਰਿਵਾਇਤੀ ਪਾਰਟੀਆਂ ਦੇ ਉਮੀਦਵਾਰ ਫ਼ਿਕਰਮੰਦ ਹੋ ਗਏ ਹਨ। ਹਲਕੇ ਦੇ ਲੋਕਾਂ ਵੱਲੋਂ ਲਗਾਤਾਰ ਇਹ ਹੀ ਆਖਿਆ ਜਾ ਰਿਹਾ ਹੈ ਕਿ ਪਹਿਲਾਂ ਉਨ੍ਹਾਂ ਵੱਲੋਂ ਬੀਬੀ ਖਾਲੜਾ ਨੂੰ ਵੋਟਾਂ ਪਾ ਜਿਤਾਅ ਨੀ ਸਕੇ ਤੇ ਮਹਿਸੂਸ ਕਰ ਰਹੇ ਹਾ ਤੇ ਇਸ ਵਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੈਂਬਰ ਪਾਰਲੀਮੈਂਟ ਬਣਾ ਕੇ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਉਣ ਹੈ। ਹਰ ਰੋਜ਼ ਭਾਈ ਅੰਮ੍ਰਿਤਪਾਲ ਸਿੰਘ ਪੱਖ ਵਿੱਚ ਕਾਫ਼ਲਾ ਵੱਡ ਹੁੰਦਾ ਜਾ ਰਿਹਾ ਹੈ।