ਹਿਮਾਚਲ ਪ੍ਰਦੇਸ ਤੋਂ ਬੀਜੇਪੀ ਦੀ ਨਵੀਂ ਬਣੀ ਸੰਸਦ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੇ ਅੱਜ ਚੰਡੀਗੜ੍ਹ ਏਅਰਪੋਰਟ ਤੇ CISF ਦੀ ਕੁਲਵਿੰਦਰ ਕੌਰ ਨਾਂ ਮਹਿਲਾ ਮੁਲਾਜ਼ਮਾਂ ਵੱਲੋਂ ਥੱਪੜ ਜੜ ਦਿੱਤਾ ਗਿਆ ਹੈ।
ਕਿਸਾਨਾਂ ਵਿਰੱਧ ਬੋਲਣ ਤੋਂ ਸੀ ਨਾਰਾਜ਼
ਕੰਗਨਾ ਰਣੌਤ ਦੇ ਰਾਜਨੀਤਿਕ ਸਲਾਹਕਾਰ ਦੇ ਅਨੁਸਾਰ, ਚੰਡੀਗੜ੍ਹ ਏਅਰਪੋਰਟ ਦੇ ਅੰਦਰ ਇੱਕ CISF ਮਹਿਲਾ ਮੁਲਾਜ਼ਮ ਨੇ ਕੰਗਨਾ ਰਣੌਤ ਨੂੰ ਥੱਪੜ ਮਾਰ ਦਿੱਤਾ। ਉਨ੍ਹਾਂ ਮੰਗ ਕੀਤੀ ਹੈ ਕਿ ਸੀਆਈਐਸਐਫ ਦੇ ਗਾਰਡਾਂ ਨੂੰ ਹਟਾ ਕੇ ਉਨ੍ਹਾਂ ਖ਼ਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਦੇ ਖਿਲਾਫ ਬੋਲਣ ‘ਤੇ ਸੀਆਈਐਸਐਫ ਗਾਰਡ ਕੰਗਨਾ ਰਣੌਤ ਤੋਂ ਨਾਰਾਜ਼ ਸੀ।
ਇਹ ਘਟਨਾ ਵੀਰਵਾਰ ਦੁਪਹਿਰ 3.30 ਵਜੇ ਵਾਪਰੀ। ਕੰਗਨਾ ਰਣੌਤ ਏਅਰਪੋਰਟ ਸੁਰੱਖਿਆ ਜਾਂਚ ਤੋਂ ਬਾਹਰ ਨਿਕਲ ਰਹੀ ਸੀ ਜਦੋਂ ਮਹਿਲਾ ਸਿਪਾਹੀ ਨੇ ਉਸ ‘ਤੇ ਹੱਥ ਚੁੱਕਿਆ। ਕੰਗਨਾ ਨੇ ਇਸ ਸਬੰਧੀ ਸ਼ਿਕਾਇਤ ਵੀ ਦਰਜ ਕਰਵਾਈ ਹੈ। ਕਿਸਾਨ ਅੰਦੋਲਨ ਦੌਰਾਨ ਕੰਗਨਾ ਨੂੰ ਥੱਪੜ ਮਾਰਨ ਵਾਲਾ ਸੀਆਈਐਸਐਫ ਜਵਾਨ ਉਸ ਦੇ ਬਿਆਨ ਤੋਂ ਦੁਖੀ ਸੀ। ਫਿਲਹਾਲ ਏਅਰਪੋਰਟ ‘ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਕੁਲਵਿੰਦਰ ਨੂੰ ਕਮਾਂਡੈਂਟ ਦੇ ਕਮਰੇ ‘ਚ ਹੀ ਬਿਠਾ ਕੇ ਰੱਖਿਆ ਹੈ। ਕੰਗਨਾ ਦਿੱਲੀ ਲਈ ਰਵਾਨਾ ਹੋ ਗਈ ਹੈ।
ਦਿੱਲੀ ਲਈ ਕੰਗਨਾ ਹੋਈ ਸੀ ਰਵਾਨਾ
ਦੱਸ ਦੇਈਏ ਕਿ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਕੰਗਨਾ ਰਣੌਤ ਅੱਜ ਦਿੱਲੀ ਲਈ ਰਵਾਨਾ ਹੋ ਗਈ ਹੈ। ਇਸੇ ਦੌਰਾਨ ਚੰਡੀਗੜ੍ਹ ਏਅਰਪੋਰਟ ਤੋਂ ਥੱਪੜ ਮਾਰਨ ਦੀ ਖ਼ਬਰ ਆਈ ਹੈ। ਕੰਗਨਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਫੋਟੋ ਸ਼ੇਅਰ ਕਰਦੇ ਹੋਏ ਦੱਸਿਆ ਸੀ ਕਿ ਉਹ ਸੰਸਦ ਜਾ ਰਹੀ ਹੈ। ਕੰਗਨਾ ਨੇ ਇੰਸਟਾਗ੍ਰਾਮ ‘ਤੇ ਆਪਣੀ ਤਸਵੀਰ ਵੀ ਸ਼ੇਅਰ ਕੀਤੀ ਹੈ।