ਪੰਜਾਬ ਦੇ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੋਕਾਂ ਵੱਲੋਂ ਲੋਕ ਸਭਾ ਚੋਣ ਭਾਰੀ ਬਹੁਮਤ ਨਾਲ ਜਿਤਾਈ ਗਈ ਹੈ। ਜਿਸ ਤੋਂ ਪੰਜਾਬ ਦੇ ਲੋਕਾਂ ਨੂੰ ਆਸ ਬਜ ਗਈ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਬਹੁਤ ਛੇਤੀ ਜੇਲ੍ਹ ਤੋਂ ਬਾਹਰ ਵੀ ਆ ਜਾਣਗੇ। ਜਿੱਤ ਦੀ ਖੁਸ਼ੀ ਸਾਂਝੀ ਕਰਨ ਲਈ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਪਿਤਾ ਤਰਸੇਮ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਕਿਰਨਦੀਪ ਕੌਰ ਅੱਜ ਡਿਬਰੂਗੜ੍ਹ ਜੇਲ੍ਹ ਵਿੱਚ ਮਿਲਣ ਪਹੁੰਚੇ ਤੇ ਨਾਲ ਮਿਠਾਈਆਂ ਦੇ ਡੱਬੇ ਲੈ ਕੇ ਗਏ। ਉਥੇ ਪਹੁੰਚ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਜੇਲ੍ਹ ਦੇ ਬਾਹਰ ਡਿਊਟੀ ਦੇ ਰਹੇ ਮੁਲਾਜ਼ਮਾਂ ਦਾ ਮੂੰਹ ਮਿੱਠਾ ਵੀ ਕਰਵਾਇਆ ।