ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਮੌਜੂਦਾ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਨਾਲ ਐਨ ਐਸ ਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ 9 ਸਾਥੀਆਂ ਨਾਲ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਦੀ ਸਿਹਤ ਵਿਗੜ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਬਾਜੇਕੇ ਨੂੰ ਜੇਲ੍ਹ ਪ੍ਰਸ਼ਾਸਨ ਨੇ ਬੀਤੀ ਕੱਲ ਸ਼ਾਮ ਨੂੰ ਅਸਾਮ ਮੈਡੀਕਲ ਕਾਲਜ ਹਸਪਤਾਲ (ਏਐਮਸੀਐਚ) ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮਾਨਸਿਕ ਸਮੱਸਿਆਵਾਂ ਤੋਂ ਪੀੜਤ ਹੈ। ਜਿਥੇ ਪ੍ਰਧਾਨ ਮੰਤਰੀ ਬਾਜੇਕੇ ਦਾ ਇਲਾਜ ਚੱਲ ਰਿਹਾ ਹੈ।