ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੇ ਐਕਸ਼ਨ ਕਰਨ ਲਈ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੀਤੇ ਸਖਤ ਹੁਕਮ। ਮਾਨ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਲਿਖਿਆ ਹੈ ਕਿ NDPS ਮਾਮਲਿਆਂ ਵਿਚ ਵੱਡੀ ਕਾਰਵਾਈ ਕੀਤੀ ਜਾਵੇ ਤੇ ਜੇਕਰ NDPS ਐਕਟ ਅਧੀਨ ਕਿਸੇ ਵੀ ਮੁਲਜ਼ਮ ਦੀ ਜਾਇਦਾਦ ਅਟੈਚ ਕਰਨ ਦੇ ਮੰਤਵ ਲਈ ਜੇਕਰ ਉਸ ਦੀ ਜਾਇਦਾਦ ਸਬੰਧੀ ਸੂਚਨਾ ਮੰਗੀ ਜਾਂਦੀ ਹੈ ਤਾਂ ਉਹ ਸੂਚਨਾ ਆਪ ਵੱਲੋਂ ਫੌਰੀ ਤੌਰ ‘ਤੇ ਸਬੰਧਤ ਪੁਲਿਸ ਅਧਿਕਾਰੀ ਨੂੰ ਦਿੱਤੀ ਜਾਵੇ। ਕਿਸੇ ਤਰ੍ਹਾਂ ਦੀ ਢਿੱਲ ਨਾ ਦਿੱਤੀ ਜਾਵੇ। ਸੂਬਾ ਸਰਕਾਰ ਚਾਹੁੰਦੀ ਹੈ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਜਾਇਦਾਦਾਂ ਜ਼ਬਤ ਕਰਕੇ ਉਨ੍ਹਾਂ ਨੂੰ ਵਿੱਤੀ ਢਾਹ ਲਗਾਈ ਜਵੇ।