ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਪੈਂਦੇ ਮੋਤੀ ਨਗਰ ਥਾਣੇ ਚ ਵੜ ਕੇ ਇੱਕ ਵਿਅਕਤੀ ਨੇ ਪੁਲਿਸ ਮੁਲਾਜ਼ਮਾਂ ਤੇ ਹਮਲਾ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਮੋਤੀ ਨਗਰ ਥਾਣੇ ‘ਚ ਇਕ ਵਿਅਕਤੀ ਨੇ ਥਾਣੇ ‘ਚ ਬੈਠੇ ਪੁਲਿਸ ਮੁਲਾਜ਼ਮਾਂ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਹਾਲਾਤ ਇਹ ਬਣ ਗਏ ਕਿ ਮੁਲਾਜ਼ਮਾਂ ਨੂੰ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣਾ ਪਿਆ। ਅੰਤ ਵਿੱਚ ਉਕਤ ਵਿਅਕਤੀ ਨੂੰ ਕਿਸੇ ਤਰ੍ਹਾਂ ਕਾਬੂ ਕੀਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਮਾਨਸਿਕ ਤੌਰ ‘ਤੇ ਬਿਮਾਰ ਹੈ। ਇਸ ਘਟਨਾ ਨੇ ਥਾਣਿਆਂ ਦੀ ਸੁਰੱਖਿਆ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਹੈ। ਇਸ ਹਮਲੇ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ ਜਦਕਿ ਹਮਲਾਵਰ ਵੀ ਜ਼ਖ਼ਮੀ ਹੋ ਗਿਆ ਹੈ। ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।