ਪੰਜਾਬ ਪੁਲਿਸ ਨੇ ਆਪਣੇ ਕਰਮਚਾਰੀਆਂ ਨੂੰ ਸੋਸ਼ਲ ਮੀਡੀਆ ਤੋਂ ਦੂਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਹੁਕਮ ਜਾਰੀ ਕਰਦਿਆਂ ਲਿਖਿਆ ਹੈ ਕਿ ਕੋਈ ਵੀ ਕਰਮਚਾਰੀ ਡਿਊਟੀ ਦੌਰਾਨ ਆਪਣੇ ਫੋਨਾਂ ਤੇ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰਨਗੇ।ਜੇ ਕੋਈ ਵੀ ਕਰਮਚਾਰੀ ਆਪਣੇ ਫੋਨ ਤੇ ਚੈਟਿੰਗ ਕਰਦਾ ਜਾਂ ਵੀਡੀਓ ਦੇਖਦਾ ਫੜਿਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ
ਇਹ ਹੁਕਮ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਵੱਲੋਂ ਜਾਰੀ ਕੀਤੇ ਗਏ ਹਨ। ਇਕ ਪਤੱਰ ਜਾਰੀ ਕਰਦਿਆਂ ਉਨ੍ਹਾਂ ਲਿਖਿਆ
ਨਿਮਨਹਸਤਾਖਰ ਦੇ ਵੇਖਣ ਵਿੱਚ ਆਇਆ ਹੈ ਕਿ ਅਕਸਰ ਪੁਲਿਸ ਕਰਮਚਾਰੀ ਡਿਊਟੀ ਦੌਰਾਨ ਲਗਾਤਾਰ ਮੋਬਾਇਲ ਫੋਨ ਦੀ ਵਰਤੋ ਕਰਦੇ ਹਨ, ਉਨ੍ਹਾਂ ਦਾ ਧਿਆਨ ਉਨ੍ਹਾਂ ਵੱਲੋਂ ਕੀਤੀ ਜਾਣ ਵਾਲੀ ਡਿਊਟੀ ਵੱਲ ਬਿਲਕੁੱਲ ਨਹੀਂ ਹੁੰਦਾ ਜਦੋਂ ਕਿ ਉਹ ਅਰਾਮ ਨਾਲ ਕੁਰਸੀ ਤੇ ਬੈਠ ਕੇ, ਗੱਡੀਆ ਵਿੱਚ ਬੈਠ ਕੇ ਅਤੇ ਡਿਊਟੀ ਵਾਲੇ ਸਥਾਨ ‘ਤੇ ਸਮਾਰਟ ਫੋਨ ਉਤੇ ਸੋਸ਼ਲ ਮੀਡੀਆ ਜਾਂ ਹੋਰ ਚੈਟ ਆਦਿ ਵਿਚ ਗੱਲਤਾਨ/ਵਿਅੰਸਥ ਰਹਿੰਦੇ ਹਨ, ਜਿਸ ਨਾਲ ਉਨ੍ਹਾਂ ਵੱਲੋ ਅਜਿਹਾ ਕਰਨ ਨਾਲ ਆਮ ਪਬਲਿਕ ਦੀ ਸੁਰੱਖਿਆ ਦੀ ਡਿਊਟੀ ਕਰਨਾ ਤਾ ਇਕ ਪਾਸੇ ਰਹਿ ਜਾਂਦਾ ਹੈ ਸਗੋਂ ਉਨ੍ਹਾਂ ਦੀ ਆਪਣੀ ਸੁਰੱਖਿਆ ਲਈ ਵੀ ਖਤਰੇ ਤੋਂ ਖਾਲੀ ਨਹੀਂ ਹੁੰਦਾ ਹੈ।
ਇਸ ਲਈ ਹਦਾਇਤ ਕੀਤੀ ਜਾਂਦੀ ਹੈ ਭਵਿੱਖ ਵਿਚ ਅਗਰ ਕੋਈ ਕਰਮਚਾਰੀ ਆਪਣੀ ਕਿਸੇ ਵੀ ਤਰ੍ਹਾਂ ਦੀ ਡਿਊਟੀ ਦੌਰਾਨ ਸਮਾਰਟ ਫੋਨ ਦੀ ਸਕਰੀਨ ਤੇ ਕੁਝ ਵੀ ਦੇਖਦਾ ਜਾਂ ਵਿਅਸਥ ਪਾਇਆ ਗਿਆ ਤਾਂ ਇਸ ਨੂੰ ਉਸ ਦੀ ਬਣਦੀ ਸਰਕਾਰੀ ਡਿਊਟੀ ਵਿਚ ਅਣਗਹਿਲੀ ਅਤੇ ਕੁਤਾਹੀ ਸਮਝਿਆ ਜਾਵੇਗਾ ਅਤੇ ਉਸ ਦੇ ਵਿਰੁੱਧ ਅਨੁਸ਼ਾਸ਼ਨਿਕ ਕਾਰਵਾਈ ਕਰਨ ਤੋ ਗੁਰੇਜ਼ ਨਹੀਂ ਕੀਤਾ ਜਾਵੇਗਾ। ਜੇਕਰ ਅਤਿ ਜ਼ਰੂਰੀ ਹੋਵੇ ਤਾਂ ਡਿਊਟੀ ਦੌਰਾਨ ਫੋਨ ਸੁਨਣ ਜਾਂ ਕਰਨ ਤੱਕ ਹੀ ਸੀਮਤ ਰਿਹਾ ਜਾਵੇ ਪ੍ਰੰਤੂ ਉਸ ਸਮੇਂ ਵੀ ਡਿਊਟੀ ਵਾਲੀ ਜਗ੍ਹਾ ਉਤੇ ਲੱਗੇ ਆਪਣੇ ਡਿਊਟੀ ਪੁਆਇੰਟ ਉਤੇ ਚੌਕਸ ਰਹਿ ਕੇ ਡਿਊਟੀ ਨਿਭਾਈ ਜਾਵੇ।
ਜੇਕਰ ਕੋਈ ਕਰਮਚਾਰੀ ਤਾੜਨਾ ਕਰਨ ਦੇ ਬਾਵਜੂਦ ਵੀ ਅਜਿਹੀ ਹਰਕਤ ਤੋਂ ਬਾਜ ਨਹੀਂ ਆਉਂਦਾ ਤਾਂ ਉਸ ਦੇ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕਰਨ ਜਾਂ ਉਸ ਪਾਸ ਡਿਊਟੀ ਦੌਰਾਨ ਸਮਾਰਟ ਫੋਨ ਨਾਂ ਰਖੱਣ ਦੀ ਹਦਾਇਤ ਕੀਤੀ ਜਾਵੇ। ਹੁਕਮ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਅਤੇ ਸਮੂਹ ਕਰਮਚਾਰੀਆ ਨੂੰ ਬਰੀਫ ਕਰਕੇ ਪਾਲਣਾ ਰਿਪੋਰਟ ਤੁਰੰਤ ਇਸ ਦਫਤਰ ਨੂੰ ਭੇਜੀ ਜਾਵੇ।
ਕਮਿਸ਼ਨਰ ਵੱਲੋਂ ਇਹ ਵੀ ਕਿਹਾ ਗਿਆ ਕਿ ਡਿਊਟੀ ਦੌਰਾਨ ਮੁਲਾਜ਼ਮ ਸਮਾਰਟ ਫੋਨ ਦੀ ਸਕਰੀਨ ‘ਤੇ ਕੁਝ ਵੀ ਦੇਖਦਾ ਜਾਂ ਵਿਅਸਥ ਪਾਇਆ ਗਿਆ ਤਾਂ ਇਸ ਨੂੰ ਉਸ ਦੀ ਬਣਦੀ ਸਰਕਾਰੀ ਡਿਊਟੀ ਵਿਚ ਅਣਗਹਿਲੀ ਅਤੇ ਕੁਤਾਹੀ ਸਮਝਿਆ ਜਾਵੇਗਾ ਅਤੇ ਉਸ ਦੇ ਵਿਰੁੱਧ ਅਨੁਸ਼ਾਸ਼ਨਿਕ ਕਾਰਵਾਈ ਕਰਨ ਤੋ ਗੁਰੇਜ਼ ਨਹੀਂ ਕੀਤਾ ਜਾਵੇਗਾ।