ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੱਕਣ ਦੀ ਇਜਾਜ਼ਤ ਮਿਲ ਗਈ ਹੈ। ਭਾਈ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸੰਸਦ ਭਵਨ ਵਿੱਚ ਸਹੁੰ ਚੁੱਕਣਗੇ।
ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਇਜਾਜ਼ਤ ਮੰਗੀ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਉਹ ਓਮ ਬਿਰਲਾ ਦੇ ਕਮਰੇ ‘ਚ ਭਾਈ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣਗੇ।