ਪੰਜਾਬ ਦੇ ਲੋਕ ਸਭਾ ਹਲਕਾ ਤੋਂ ਐਮਪੀ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ। ਜਿਸ ਦੀ ਕਾਪੀ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਡਿਬਰੂਗੜ੍ਹ ਜੇਲ੍ਹ ਨੂੰ ਭੇਜ ਦਿੱਤੀ ਹੈ। ਭਾਈ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਐਮਪੀ ਵੱਜੋਂ ਲੋਕ ਸਭਾ ਸਪੀਕਰ ਓਮ ਬਿਰਲਾ ਸਹੁੰ ਚੁਕਾਉਣਗੇ। ਭਾਈ ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨ ਦੀ ਪੈਰੋਲ ਸ਼ਰਤਾਂ ਦੇ ਆਧਾਰ ਤੇ ਦਿੱਤੀ ਹੈ। ਆਰਡਰਾਂ ਮੁਤਾਬਕ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਨਹੀਂ ਆ ਸਕਣਗੇ ਤੇ ਦਿੱਲੀ ਵਿੱਚ ਹੀ ਰਹਿਣਗੇ। ਉਸ ਦੌਰਾਨ ਸਖ਼ਤ ਸੁਰੱਖਿਆ ਘੇਰਾ ਬਣਿਆ ਰਹੇਗਾ।
![](https://jagatsewak.com/wp-content/uploads/2024/07/image-1.png)
ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਵੱਲੋਂ ਵੀ ਪ੍ਰਤੀਕਰਮ ਆਇਆ ਹੈ। ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਆਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੂੰ ਪੰਜਾਬ ਆਉਣ ਦਿੱਤਾ ਜਾਵੇ ਤਾਂ ਜੋ ਉਹ ਖਡੂਰ ਸਾਹਿਬ ਲੋਕ ਸਭਾ ਸੀਟ ਦੇ ਵੋਟਰਾਂ ਦਾ ਧੰਨਵਾਦ ਕਰ ਸਕਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਸਕਣ।