ਪੰਜਾਬ ਦੇ ਮੋਗਾ ਸ਼ਹਿਰ ਵਿੱਚ ਬੀਤੀ ਰਾਤ ਨਿੱਜੀ ਰੰਜ਼ਿਸ਼ ਚਲਦਿਆਂ ਸ਼ਿਵ ਸੈਨਾ ਲੀਡਰ ਨੇ ਆਪਣੇ ਭਰਾ ਨਾਲ ਮਿਲ ਕੇ ਨੌਜਵਾਨ ਦਾ ਸ਼ਰੇਆਮ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਹਰਵਿੰਦਰ ਸਿੰਘ ਉਮਰ 21 ਸਾਲ ਵਾਸੀ ਬੁੱਕਣਵਾਲਾ ਰੋਡ ਮੋਗਾ ਬੀਤੀ ਰਾਤ ਕਰੀਬ 10 ਵਜੇ ਆਪਣਾ ਸੈਲੂਨ ਬੰਦ ਕਰਕੇ ਘਰ ਨੂੰ ਜਾ ਰਿਹਾ ਸੀ। ਇਸ ਦੌਰਾਨ ਕੁਝ ਵਿਅਕਤੀਆਂ ਨੇ ਉਸ ਦਾ ਪਿੱਛਾ ਕੀਤਾ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।
ਨੌਜਵਾਨ ਆਪਣੀ ਜਾਨ ਬਚਾਉਣ ਲਈ ਭੱਜ ਕੇ ਕਿਸੇ ਦੇ ਘਰ ਵੜ ਗਿਆ ਪਰ ਹਮਲਾਵਰਾਂ ਨੇ ਘਰ ‘ਚ ਜਾ ਕੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਹਮਲਾਵਰਾਂ ‘ਚੋਂ ਇੱਕ ਸ਼ਿਵ ਸੈਨਾ ਪੰਜਾਬ ਦਾ ਉੱਤਰੀ ਭਾਰਤ ਦਾ ਯੂਥ ਆਗੂ ਹੈ। ਪੁਲਿਸ ਨੇ ਇਸ ਮਾਮਲੇ ‘ਚ 6 ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐਸਪੀ ਡੀ ਬੀਕੇ ਸਿੰਗਲਾ ਨੇ ਦੱਸਿਆ ਕਿ ਬੀਤੀ ਰਾਤ ਮੋਗਾ ਵਿੱਚ ਹਰਵਿੰਦਰ ਸਿੰਘ ਉਮਰ 21 ਸਾਲ ਨਾਮਕ ਲੜਕੇ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਛੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੀ ਪੁਰਾਣੀ ਰੰਜਿਸ਼ ਸੀ ਜਿਸ ਕਾਰਨ ਉਨ੍ਹਾਂ ਨੇ ਇਹ ਵਾਰਦਾਤ ਕੀਤੀ। ਪੰਕਜ ਚੋਪੜਾ ਜੋ ਸ਼ਿਵ ਸੈਨਾ ਪੰਜਾਬ ਦੇ ਉੱਤਰ ਭਾਰਤ ਦੇ ਯੂਥ ਆਗੂ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਪੰਕਜ ਚੋਪੜਾ (ਸ਼ਿਵ ਸੈਨਾ ਪੰਜਾਬ ਉੱਤਰੀ ਭਾਰਤ ਦੇ ਯੂਥ ਆਗੂ), ਉਸ ਦੀ ਪਤਨੀ ਸੀਮਾ, ਧਵਨ ਚੋਪੜਾ,ਅਮਨਜੋਤ, ਸੰਦੀਪ ਸਿੰਘ, ਗਗਨ ਭੁੱਲਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।