ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿੱਚ ਪੈਂਦੇ ਕੋਟਕਪੂਰਾ ਤੋਂ ਫਰੀਦਕੋਟ ਜਾਂਦੇ ਸਮੇਂ ਅਚਾਨਕ ਚਲਦੀ ਗੱਡੀ ਉਪਰ ਦਰੱਖਤ ਡਿੱਗ ਪਿਆ। ਉਸ ਸਮੇਂ ਕਾਰ ਵਿੱਚ ਸਵਾਰ 13 ਸਾਲਾਂ ਵਿਦਿਆਰਥਣ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਕੋਟਕਪੂਰਾ ਤੋਂ ਫਰੀਦਕੋਟ ਨੂੰ ਜਾ ਰਿਹਾ ਸੀ,ਉਸ ਸਮੇਂ ਕਾਰ ਵਿੱਚ ਸਵਾਰ ਪਰਿਵਾਰ ਪਿੰਡ ਸਿਵੀਆ ਤੋਂ ਆਪਣੀ ਬੇਟੀ ਨੂੰ ਵਜ਼ੀਫੇ ਸਬੰਧੀ ਟੈਸਟ ਦਵਾਉਣ ਲਈ ਲੈ ਕੇ ਜਾ ਰਿਹਾ ਸੀ ਜਿਸ ਦੌਰਾਨ ਰਸਤੇ ਵਿੱਚ ਚਲਦੀ ਗੱਡੀ ਤੇ ਦਰਖਤ ਡਿੱਗ ਪਿਆ ਤੇ ਬੱਚੀ ਦੀ ਮੌਤ ਹੋ ਗਈ ਤੇ 4 ਲੋਕ ਗੰਭੀਰ ਜ਼ਖ਼ਮੀ ਹੋ ਗਏ
ਇਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਨੇ ਲੋਕਾਂ ਦੀ ਮਦਦ ਨਾਲ ਜੀਜੀਐਸ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਜਿਥੇ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ 13 ਸਾਲਾ ਸਕੂਲੀ ਵਿਦਿਅਥਣ ਸਹਿਜਪ੍ਰੀਤ ਕੌਰ ਦਮ ਤੋੜ ਗਈ ਜਦੋਂਕਿ ਬਾਕੀ ਚਾਰ ਲੋਕਾਂ ਦਾ ਇਲਾਜ ਚੱਲ ਰਿਹਾ।