ਪੰਜਾਬ ਦੇ ਜਲੰਧਰ ਵਿੱਚ ਪੈਂਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣ ਵੱਡੀ ਲੀਡ ਨਾਲ ਜਿੱਤ ਲਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੂੰ 55246 ਵੋਟਾਂ ਪਈਆਂ ਹਨ। ਦੱਸ ਦਈਏ ਕਿ ਮੋਹਿੰਦਰ ਭਗਤ 37,325 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਦੂਜੇ ਨੰਬਰ ਉਤੇ ਸ਼ੀਤਲ ਅੰਗੁਰਾਲ ਰਹੇ ਹਨ, ਉਨ੍ਹਾਂ 17921 ਵੋਟਾਂ ਪਈਆਂ ਹਨ ਅਤੇ ਤੀਜੇ ਨੰਬਰ ਉਤੇ ਕਾਂਗਰਸ ਉਮੀਦਵਾਰ ਸਰਿੰਦਰ ਕੌਰ ਨੂੰ 16757 ਵੋਟਾਂ ਮਿਲੀਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਉਮੀਦਵਾਰਾਂ ਦੀਆਂ ਜਮਾਨਤਾਂ ਜ਼ਬਤ ਹੋ ਗਈਆ।