ਸਾਬਕਾ ਫੌਜੀ ਨੇ ਆਪਣੇ ਭਰਾ ਅਤੇ ਉਸ ਦੇ ਪਰਿਵਾਰ ਦਾ ਕੀਤੇ ਕਤਲ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਵਿੱਚ ਪੈਂਦੇ ਪਿੰਡ ਰਤੋਰ ਦੇ ਪੰਜ ਜੀਆਂ ਦਾ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਕੇ ਭਰਾ ਨੇ ਆਪਣੇ ਭਰਾ ਦਾ ਪੂਰਾ ਪਰਿਵਾਰ ਖਤਮ ਕਰ ਦਿੱਤਾ ਹੈ। ਰਾਤ ਨੂੰ ਹੀ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ ਗਈ।ਮੌਕੇ ਉਤੇ ਪੁਲਿਸ ਪਹੁੰਚੀ ਹੈ ਤੇ ਅੱਧਸੜੀਆਂ ਲਾਸ਼ਾਂ ਨੂੰ ਅੰਬਾਲਾ ਕੈਂਟ ਹਸਪਤਾਲ ਲਿਜਾਇਆ ਗਿਆ। 7 ਸਾਲਾ ਜ਼ਖਮੀ ਬੱਚੀ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।ਰਿਟਾਇਰਡ ਫੌਜੀ ਨੇ ਆਪਣੇ ਭਰਾ ਦਾ ਪਰਿਵਾਰ ਖਤਮ ਕਰ ਦਿੱਤਾ। ਪੁਲਿਸ ਤੜਕੇ 3 ਵਜੇ ਸ਼ਮਸ਼ਾਨ ਘਾਟ ਪਹੁੰਚੀ ਅਤੇ ਅਧਸੜੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲਿਆ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੇ ਐਤਵਾਰ ਦੇਰ ਰਾਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਤੋਂ ਬਾਅਦ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲੇ ਦੇ ਐੱਸਪੀ ਰਾਤ 3 ਵਜੇ ਮੌਕੇ ‘ਤੇ ਪਹੁੰਚੇ। ਅੱਧ ਸੜੀਆਂ ਲਾਸ਼ਾਂ ਨੂੰ ਅੰਬਾਲਾ ਕੈਂਟ ਹਸਪਤਾਲ ਲਿਜਾਇਆ ਗਿਆ ਹੈ। ਇਸ ਘਟਨਾ ‘ਚ ਦੋ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।