ਪੰਜਾਬ ਤੋਂ ਵੱਡੀ ਗਿਣਤੀ ਨੌਜਵਾਨ ਲੜਕੇ ਅਤੇ ਲੜਕੀਆਂ ਪੜਾਈ ਕਰਨ ਗਏ ਹੋਏ ਹਨ। ਪਰ ਕੈਨੇਡਾ ਤੋਂ ਲਗਾਤਾਰ ਰੋਜ਼ ਮੰਦਭਾਗੀਆਂ ਘਟਨਾਵਾਂ ਦੀਆਂ ਖਬਰਾਂ ਆ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ 3 ਪੰਜਾਬੀਆਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਜਿਲ੍ਹਾ ਲੁਧਿਆਣਾ ਦੀ ਸਬ- ਤਹਸੀਲ ਮਲੌਦ ਦੇ ਪਿੰਡ ਬੁਰਕੜਾ (ਹਾਲ ਵਸਨੀਕ ਮਲੌਦ) ਦੇ ਦੋ ਸਕੇ ਭੈਣ-ਭਰਾ ਅਤੇ ਇੱਕ ਦੋਸਤ ਸ਼ਾਮਲ ਹਨ।ਮ੍ਰਿਤਕਾਂ ਦੀ ਪਛਾਣ ਹਰਮਨ ਸੋਮਲ (23) ਤੇ ਉਸ ਦਾ ਭਰਾ ਨਵਜੋਤ ਸੋਮਲ (19) ਅਤੇ ਰੇਸ਼ਮ ਸਮਾਣਾ (23) ਵਜੋਂ ਹੋਈ ਹੈ।ਹਾਈਵੇਅ ਉਤੇ ਟਾਇਰ ਫਟਣ ਨਾਲ ਗੱਡੀ ਬੇਕਾਬੂ ਹੋ ਜਾਣ ਕਾਰਨ ਇਹ ਹਾਦਸਾ ਵਾਪਰਿਆ। ਹਾਦਸਾਗ੍ਰਸਤ ਗੱਡੀ ਦਾ ਡਰਾਇਵਰ ਜ਼ਖਮੀ ਹੈ। ਪੁਲਿਸ ਮੁਤਾਬਕ ਹਾਦਸੇ ਮੌਕੇ ਤਿੰਨੇ ਜਣੇ ਗੱਡੀ ਵਿੱਚੋਂ ਬਾਹਰ ਨਿਕਲ ਕੇ ਡਿੱਗ ਪਏ ਸਨ ਤੇ ਉਨ੍ਹਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ।
ਮ੍ਰਿਤਕਾ ਦੀ ਪਛਾਣ ਮਲੌਦ ਨੇੜਲੇ ਪਿੰਡ ਬੁਰਕਾਰਾ ਨਾਲ ਸਬੰਧਤ ਭੈਣ-ਭਰਾ, ਉਮਰ 19 ਤੇ 23 ਸਾਲ (ਤਾਏ-ਚਾਚੇ ਦੀ ਔਲਾਦ) ਅਤੇ ਸਮਾਣੇ ਦੀ ਇੱਕ ਲੜਕੀ, ਉਮਰ 23 ਸਾਲ ਵਜੋਂ ਹੋਈ ਹੈ। ਹਾਦਸਾਗ੍ਰਸਤ ਗੱਡੀ ਦਾ ਡ੍ਰਾਈਵਰ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ।