ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦੌਰਾਨ ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀ ਘਟਨਾਵਾਂ ਨੂੰ ਲੈ ਕੇ ਬਾਗੀ ਅਕਾਲੀਆਂ ਵੱਲੋਂ ਲਗਾਤਾਰ ਉਸ ਸਮੇਂ ਦੇ ਗ੍ਰਹਿ ਮੰਤਰੀ ਰਹੇ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਬਿਆਨ ਬਾਜੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਸ ਸਮੇਂ ਜਾਂਚ ਲਈ ਬਣਾਈ ਗਈ ਐਸ ਆਈ ਟੀ ਦੇ ਮੁਖੀ ਰਹੇ ਸਾਬਕਾ ਆਈਜੀ ਰਣਬੀਰ ਸਿੰਘ ਖੱਟੜਾ ਨੇ ਇੱਕ ਨਿੱਜੀ ਚੈਨਲ ਤੇ ਇੰਟਰਵੀਊ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਨਿਸਾਨੇ ਤੇ ਲਿਆ ਹੈ। ਇਸ ਤੋਂ ਪਹਿਲਾਂ ਡੇਰਾ ਸਿਰਸਾ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀ ਪ੍ਰਦੀਪ ਕਲੇਰ ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਲੈਕੇ ਖੁਲਾਸੇ ਕੀਤੇ ਸਨ।
ਬੇਅਦਬੀ ਕੇਸਾਂ ਦੀ ਜਾਂਚ ਲਈ ਬਣਾਈ ਗਈ SIT ਦੇ ਸਾਬਕਾ ਪੁਲੀਸ ਮੁਖੀ ਰਣਬੀਰ ਸਿੰਘ ਖੱਟੜਾ ਨੇ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ, “ ਸੁਖਬੀਰ ਸਿੰਘ ਬਾਦਲ ਨੇ ਡੇਰਾ ਸੱਚਾ ਸੌਦਾ ਸਿਰਸਾ ਦੀਆਂ ਵੋਟਾਂ ਲੈਣ ਲਈ ਗੁਰੂ ਗ੍ਰੰਥ ਸਾਹਿਬ ਦੀ ਆਸਥਾ ਨੂੰ ਛਿੱਕੇ ਟੰਗਿਆ ਸੀ, ਅਸੀਂ ਪ੍ਰੇਮੀਆਂ ਦੀਆਂ ਵੋਟਾਂ ਲੈਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਅਸੀਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਵਾਪਸ ਕੀਤੀ ਤੇ ਪਾਰਟੀ ਛੱਡ ਦਿੱਤੀ।
ਉਨ੍ਹਾਂ ਸਪੱਸ਼ਟ ਕਿਹਾ ਕਿ ਬੁਰਜ ਜਵਾਹਰ ਸਿੰਘ ਵਾਲਾ ਜਾਂ ਫਿਰ ਬਰਗਾੜੀ ਵਿੱਚ ਬੇਅਦਬੀ ਬਾਰੇ ਤੱਥ ਗੁਰਦੇਵ ਪ੍ਰੇਮੀ ਦੇ ਸਕਦਾ ਸੀ ਪਰ ਉਹ ਮਾਰ ਦਿੱਤਾ ਗਿਆ, ਜਿਸ ਤੋਂ ਬਾਅਦ ਡੇਰਾ ਪ੍ਰੇਮੀਆਂ ਬਾਰੇ ਪੱਕੇ ਸਬੂਤ ਮਿਲਣੇ ਮੁਸ਼ਕਲ ਹੋ ਗਏ। ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਹਾ ਸੀ, “ਜੇ ਸਾਡੀ ਸਰਕਾਰ ਬਣੀ ਤਾਂ ਉਹ ਬੇਅਦਬੀ ਦੀ ਜਾਂਚ ਦੁਬਾਰਾ ਕਰਾਉਣਗੇ।