ਮੋਗਾ ਜ਼ਿਲ੍ਹੇ ਅੰਦਰ ਆਉਂਦੇ ਸ਼ਹਿਰ ਬਾਘਾਪੁਰਾਣਾ ਵਿੱਚ ਨਿਹਾਲ ਸਿੰਘ ਵਾਲਾ ਰੋਡ ਤੇ ਕਿਸੇ ਦੁਕਾਨ ਤੇ ਮੋਟਰਸਾਈਕਲ ਦਾ ਕੰਮ ਕਰਵਾ ਰਹੇ ਇੱਕ ਨੌਜਵਾਨ ਨੂੰ ਸੱਤ ਵਜੇ ਦੇ ਕਰੀਬ ਅਣਪਛਾਤੇ ਨੌਜਵਾਨਾਂ ਵੱਲੋਂ ਕੁੱਟਮਾਰ ਮਾਰ ਕੇ ਗੰਭਰੀ ਜ਼ਖ਼ਮੀ ਕਰਨ ਦਾ ਪਤਾ ਲੱਗਾ ਹੈ। ਜਿਸ ਨੌਜਵਾਨ ਦੀ ਕੁੱਟਮਾਰ ਹੋਈ ਹੈ ਉਹ ਬਾਘਾਪੁਰਾਣਾ ਦਾ ਹੀ ਰਹਿਣ ਵਾਲਾ ਹੈ। ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਕੁੱਟਮਾਰ ਕਰਨ ਵਾਲੇ ਨੌਜਵਾਨ ਫਰਾਰ ਹੋ ਗਿਆ। ਮੌਕੇ ਤੇ ਲੋਕ ਵੱਲੋਂ ਐਂਬੂਲੈਂਸ ਰਾਹੀਂ ਫੱਟੜ ਹੋਏ ਨੌਜਵਾਨਾਂ ਨੂੰ ਪਹਿਲਾਂ ਸਿਵਲ ਹਸਪਤਾਲ ਬਾਘਾਪੁਰਾਣਾ ਵਿਖੇ ਦਾਖਲ ਕਰਵਾਇਆ ਗਿਆ। ਜਿਸ ਤੋਂ ਬਾਅਦ ਡਾਕਟਰਾਂ ਨੇ ਗੰਭੀਰ ਹਾਲਤ ਨੂੰ ਦੇਖਦਿਆ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਘਟਨਾ ਸਥਾਨ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।